ਕੇਂਦਰ ਸਰਕਾਰ ਵੱਲੋਂ ਕਣਕ ਦੀ ਐੱਮ.ਐੱਸ.ਪੀ. 50 ਰੁਪਏ ਪ੍ਰਤੀ ਕੁਇੰਟਲ ਵਧਾਈ

450
Share

ਨਵੀਂ ਦਿੱਲੀ, 21 ਸਤੰਬਰ (ਪੰਜਾਬ ਮੇਲ)- ਸਰਕਾਰ ਨੇ ਕਣਕ ਦਾ ਘੱਟੋ-ਘੱਟ ਸਮਰਥਨ ਮੁੱਲ 50 ਰੁਪਏ ਪ੍ਰਤੀ ਕੁਇੰਟਲ ਵਧਾ ਦਿੱਤਾ ਹੈ। ਇਸ ਵਾਧੇ ਨਾਲ ਕਣਕ ਦਾ ਘੱਟੋ-ਘੱਟ ਭਾਅ 1975 ਰੁਪਏ ਪ੍ਰਤੀ ਕੁਇੰਟਲ ਹੋ ਜਾਵੇਗਾ। ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਇਹ ਐਲਾਨ ਅੱਜ ਲੋਕ ਸਭਾ ’ਚ ਕੀਤਾ, ਹਾਲਾਂਕਿ ਐੱਮ.ਐੱਸ.ਪੀ. ਵਧਾਉਣ ਦਾ ਫੈਸਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਨੇ ਲਿਆ। ਕਣਕ ਦਾ ਘੱਟੋ-ਘੱਟ ਸਮਰਥਨ ਮੁੱਲ ਵਧਾਉਣ ਦਾ ਐਲਾਨ ਅਜਿਹੇ ਮੌਕੇ ਕੀਤਾ ਗਿਆ ਹੈ, ਜਦੋਂਕਿ ਪੰਜਾਬ ਤੇ ਹਰਿਆਣਾ ਦੇ ਬਹੁਤੇ ਕਿਸਾਨ ਤੇ ਵਿਰੋਧੀ ਪਾਰਟੀਆਂ ਸੰਸਦ ਦੇ ਦੋਵਾਂ ਸਦਨਾਂ ਵਿਚ ਪਾਸ ਦੋ ਅਹਿਮ ਖੇਤੀ ਬਿਲਾਂ ਦੇ ਵਿਰੋਧ ’ਚ ਸੜਕਾਂ ’ਤੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ।

Share