#INDIA

ਕੇਂਦਰ ਸਰਕਾਰ ਵੱਲੋਂ ਗੋਲਡੀ ਬਰਾੜ ਅੱਤਵਾਦੀ ਕਰਾਰ

ਨਵੀਂ ਦਿੱਲੀ, 1 ਜਨਵਰੀ (ਪੰਜਾਬ ਮੇਲ)- ਕੇਂਦਰ ਸਰਕਾਰ ਨੇ ਸਤਿੰਦਰਜੀਤ ਸਿੰਘ ਉਰਫ ਗੋਲਡੀ ਬਰਾੜ ਨੂੰ ਅੱਤਵਾਦ ਵਿਰੋਧੀ ਕਾਨੂੰਨ ਯੂ.ਏ.ਪੀ.ਏ. ਤਹਿਤ ਅੱਤਵਾਦੀ ਕਰਾਰ ਦਿੱਤਾ ਹੈ। ਗੋਲਡੀ ਬਰਾੜ, ਜੋ ਕੈਨੇਡਾ ਦੇ ਬਰੈਂਪਟਨ ਵਿਚ ਰਹਿੰਦਾ ਹੈ, ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ ਨਾਲ ਜੁੜਿਆ ਹੋਇਆ ਹੈ।