ਕੇਂਦਰ ਸਰਕਾਰ ਵੱਲੋਂ ਭਾਰਤ ’ਚ ਰਹਿ ਰਹੇ ਪ੍ਰਵਾਸੀਆਂ ਦੇ ਟੀਕਾਕਰਣ ਨੂੰ ਮਨਜ਼ੂਰੀ

515
Share

-ਕੋਵਿਨ ਪੋਰਟਲ ’ਤੇ ਕਰਵਾਉਣੀ ਪਵੇਗੀ ਰਜਿਸਟਰੇਸ਼ਨ;
ਨਵੀਂ ਦਿੱਲੀ, 9 ਅਗਸਤ (ਪੰਜਾਬ ਮੇਲ)- ਕੇਂਦਰ ਸਰਕਾਰ ਨੇ ਕਰੋਨਾ ਤੋਂ ਬਚਾਅ ਲਈ ਭਾਰਤ ’ਚ ਰਹਿ ਰਹੇ ਪ੍ਰਵਾਸੀਆਂ ਦੇ ਟੀਕਾਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਕੇਂਦਰੀ ਸਿਹਤ ਮੰਤਰਾਲੇ ਨੇ ਦੱਸਿਆ ਕਿ ਭਾਰਤ ਵਿਚ ਰਹਿ ਰਹੇ ਪ੍ਰਵਾਸੀ ਕਰੋਨਾ ਟੀਕਾ ਲਵਾਉਣ ਦੇ ਯੋਗ ਹੋ ਗਏ ਹਨ ਪਰ ਉਨ੍ਹਾਂ ਨੂੰ ਕੋਵਿਨ ਪੋਰਟਲ ’ਤੇ ਰਜਿਸਟਰੇਸ਼ਨ ਕਰਵਾਉਣੀ ਪਵੇਗੀ। ਉਹ ਰਜਿਸਟਰੇਸ਼ਨ ਕਰਵਾਉਣ ਲਈ ਆਪਣੇ ਪਾਸਪੋਰਟ ਦੀ ਡਿਟੇਲ ਅਪਲੋਡ ਕਰਨਗੇ। ਰਜਿਸਟਰੇਸ਼ਨ ਹੋਣ ਤੋਂ ਬਾਅਦ ਉਨ੍ਹਾਂ ਨੂੰ ਟੀਕਾ ਲਵਾਉਣ ਲਈ ਸਮਾਂ ਦਿੱਤਾ ਜਾਵੇਗਾ।

Share