ਕੇਂਦਰ ਸਰਕਾਰ ਵੱਲੋਂ ਭਾਰਤ ਦੇ ਸਾਬਕਾ ਚੀਫ਼ ਜਸਟਿਸ ਰੰਜਨ ਗੋਗੋਈ ਨੂੰ ਦਿੱਤੀ ਗਈ ਜ਼ੈੱਡ ਪਲੱਸ ਸੁਰੱਖਿਆ

155
Share

ਨਵੀਂ ਦਿੱਲੀ, 22 ਜਨਵਰੀ (ਪੰਜਾਬ ਮੇਲ)- ਕੇਂਦਰ ਸਰਕਾਰ ਨੇ ਭਾਰਤ ਦੇ ਸਾਬਕਾ ਚੀਫ ਜਸਟਿਸ ਰੰਜਨ ਗੋਗੋਈ ਨੂੰ ਸਿਖਰਲੇ ਦਰਜੇ ਦੀ ‘ਜ਼ੈੱਡ ਪਲੱਸ’ ਵੀ.ਆਈ.ਪੀ. ਸੁਰੱਖਿਆ ਮੁਹੱਈਆ ਕਰਵਾਈ ਹੈ। ਇਸ ਨਵੇਂ ਸੁਰੱਖਿਆ ਘੇਰੇ ਤਹਿਤ ਗੋਗੋਈ ਦੀ ਦੇਸ਼ ਦੇ ਵੱਖ-ਵੱਖ ਹਿੱਸਿਆਂ ’ਚ ਫੇਰੀ ਦੌਰਾਨ ਸੀ.ਆਰ.ਪੀ.ਐੱਫ. ਦੇ ਹਥਿਆਰਬੰਦ ਕਮਾਂਡੋ ਉਨ੍ਹਾਂ ਦੀ ਸੁਰੱਖਿਆ ਵਿਚ ਤਾਇਨਾਤ ਰਹਿਣਗੇ। ਹੁਣ ਰਾਜ ਸਭਾ ਮੈਂਬਰ ਗੋਗੋਈ ਨੂੰ ਇਸ ਤੋਂ ਪਹਿਲਾਂ ਦਿੱਲੀ ਪੁਲਿਸ ਦੀ ਸੁਰੱਖਿਆ ਮਿਲੀ ਹੋਈ ਸੀ। ਗੋਗੋਈ ਨਵੰਬਰ 2019 ’ਚ ਸੇਵਾ ਮੁਕਤ ਹੋਏ ਸਨ ਤੇ ਮਗਰੋਂ ਮੋਦੀ ਸਰਕਾਰ ਨੇ ਉਨ੍ਹਾਂ ਨੂੰ ਰਾਜ ਸਭਾ ਲਈ ਨਾਮਜ਼ਦ ਕਰ ਦਿੱਤਾ।

Share