#INDIA

ਕੇਜਰੀਵਾਲ ਈਡੀ ਅੱਗੇ ਨਹੀਂ ਹੋਣਗੇ ਪੇਸ਼

ਨਵੀਂ ਦਿੱਲੀ, 2 ਫਰਵਰੀ (ਪੰਜਾਬ ਮੇਲ)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਹੁਣ ਰੱਦ ਹੋ ਚੁੱਕੀ ਦਿੱਲੀ ਆਬਕਾਰੀ ਨੀਤੀ ਨਾਲ ਸਬੰਧਤ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਪੁੱਛ ਪੜਤਾਲ ਲਈ ਅੱਜ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਸਾਹਮਣੇ ਪੇਸ਼ ਨਹੀਂ ਹੋਣਗੇ। ਇਹ ਜਾਣਕਾਰੀ ਆਮ ਆਦਮੀ ਪਾਰਟੀ (ਆਪ) ਨੇ ਦਿੱਤੀ। ਕੇਂਦਰੀ ਏਜੰਸੀ ਨੇ ਬੁੱਧਵਾਰ ਨੂੰ ਕੇਜਰੀਵਾਲ ਨੂੰ ਪੰਜਵੀਂ ਵਾਰ ਸੰਮਨ ਜਾਰੀ ਕੀਤਾ। ਐਨਫੋਰਸਮੈਂਟ ਡਾਇਰੈਕਟੋਰੇਟ ਨੇ ਪਿਛਲੇ ਚਾਰ ਮਹੀਨਿਆਂ ਵਿੱਚ ਉਨ੍ਹਾਂ ਨੂੰ ਚਾਰ ਸੰਮਨ ਜਾਰੀ ਕੀਤੇ ਹਨ ਪਰ ਉਹ ਹਾਲੇ ਤੱਕ ਇਸ ਦੇ ਸਾਹਮਣੇ ਪੇਸ਼ ਨਹੀਂ ਹੋਇਆ। ‘ਆਪ’ ਨੇ ਕਿਹਾ ਕਿ ਕੇਜਰੀਵਾਲ ਪੁੱਛ ਪੜਤਾਲ ਲਈ ਏਜੰਸੀ ਸਾਹਮਣੇ ਪੇਸ਼ ਨਹੀਂ ਹੋਣਗੇ। ਸੰਮਨ ਨੂੰ ਗੈਰ-ਕਾਨੂੰਨੀ ਕਰਾਰ ਦਿੰਦੇ ਹੋਏ ਪਾਰਟੀ ਨੇ ਕਿਹਾ ਕਿ ਐਨਫੋਰਸਮੈਂਟ ਡਾਇਰੈਕਟੋਰੇਟ ਕੇਜਰੀਵਾਲ ਨੂੰ ਗ੍ਰਿਫਤਾਰ ਕਰਨ ਲਈ ਵਾਰ-ਵਾਰ ਨੋਟਿਸ ਭੇਜ ਰਿਹਾ ਹੈ। ‘ਆਪ’ ਨੇ ਦੋਸ਼ ਲਾਇਆ ਕਿ ਭਾਜਪਾ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਦਿੱਲੀ ਵਿੱਚ ਕੇਜਰੀਵਾਲ ਦੀ ਸਰਕਾਰ ਨੂੰ ਡੇਗਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਅਜਿਹਾ ਨਹੀਂ ਹੋਣ ਦੇਵੇਗੀ।