#INDIA

ਕੇਜਰੀਵਾਲ ਖ਼ਿਲਾਫ਼ ਰਚੀ ਜਾ ਰਹੀ ਹੈ ਸਾਜ਼ਿਸ਼: ਸੰਜੈ ਸਿੰਘ

ਨਵੀਂ ਦਿੱਲੀ, 19 ਅਪ੍ਰੈਲ (ਪੰਜਾਬ ਮੇਲ)- ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਅੱਜ ਆਪਣੀ ਪਾਰਟੀ ਦੇ ਦੋਸ਼ਾਂ ਨੂੰ ਦੁਹਰਾਇਆ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖ਼ਿਲਾਫ਼ ਡੂੰਘੀ ਸਾਜ਼ਿਸ਼ ਰਚੀ ਜਾ ਰਹੀ ਹੈ ਅਤੇ ਜੇਲ੍ਹ ਵਿਚ ਉਨ੍ਹਾਂ ਨਾਲ ਕੁਝ ਵੀ ਹੋ ਸਕਦਾ ਹੈ। ਇੱਥੇ ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਨੇ ਦੋਸ਼ ਲਾਇਆ ਕਿ ਭਾਜਪਾ ਦਾ ਤੰਤਰ ਕਿਸੇ ਦੀ ਹੱਤਿਆ ਕਰਨ ਦੇ ਪੱਧਰ ਤੱਕ ਜਾ ਸਕਦਾ ਹੈ। ਭਾਜਪਾ ਨੇ ਸੰਜੈ ਸਿੰਘ ਦੇ ਦੋਸ਼ਾਂ ‘ਤੇ ਤੁਰੰਤ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ। ਰਾਜ ਸਭਾ ਮੈਂਬਰ ਨੇ ਕੇਜਰੀਵਾਲ ਦੀ ਬਿਮਾਰੀ ਦਾ ‘ਮਜ਼ਾਕ’ ਉਡਾਉਣ ਲਈ ਭਾਜਪਾ ਆਗੂਆਂ ਦੀ ਆਲੋਚਨਾ ਕੀਤੀ।