ਕੇਜਰੀਵਾਲ ਦੇ ਘਰ ’ਤੇ ਹਮਲੇ ਸਬੰਧੀ ਦਿੱਲੀ ਪੁਲੀਸ ਵੱਲੋਂ 8 ਜਣੇ ਗ੍ਰਿਫ਼ਤਾਰ

220
Share

ਨਵੀਂ ਦਿੱਲੀ, 31 ਮਾਰਚ (ਪੰਜਾਬ ਮੇਲ)- ਦਿੱਲੀ ਪੁਲੀਸ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ‘ਤੇ ਹਮਲੇ ਦੇ ਸਬੰਧ ਵਿੱਚ ਅੱਠ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਬੁੱਧਵਾਰ ਨੂੰ ਫਿਲਮ ‘ਦਿ ਕਸ਼ਮੀਰ ਫਾਈਲਜ਼’ ‘ਤੇ ਕੇਜਰੀਵਾਲ ਦੀ ਟਿੱਪਣੀ ਖ਼ਿਲਾਫ਼ ਦਿੱਲੀ ‘ਚ ਭਾਰਤੀ ਜਨਤਾ ਯੁਵਾ ਮੋਰਚਾ ਵੱਲੋਂ ਪ੍ਰਦਰਸ਼ਨ ਕੀਤਾ ਗਿਆ ਸੀ। ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਦੇ ਬਾਹਰ ਹੋਏ ਇਸ ਪ੍ਰਦਰਸ਼ਨ ਦੌਰਾਨ ਕੁਝ ਲੋਕਾਂ ਵੱਲੋਂ ਤੋੜ ਭੰਨ ਕੀਤੀ ਗਈ ਸੀ। ਭਾਰਤੀ ਜਨਤਾ ਯੁਵਾ ਮੋਰਚਾ ਦੇ 200 ਪ੍ਰਦਰਸ਼ਨਕਾਰੀਆਂ ਨੇ ਪੁਲੀਸ ਬੈਰੀਕੇਡਾਂ ਨੂੰ ਤੋੜ ਦਿੱਤਾ ਤੇ ਮੁੱਖ ਗੇਟ ‘ਤੇ ਨਾਅਰੇਬਾਜ਼ੀ ਕੀਤੀ ਸੀ। ‘ਆਪ’ ਵੱਲੋਂ ਦੋਸ਼ ਲਾਇਆ ਗਿਆ ਕਿ ਮੁੱਖ ਮੰਤਰੀ ਨੂੰ ਮਾਰਨ ਦੀ ਕੋਸ਼ਿਸ਼ ਭਾਜਪਾ ਵੱਲੋਂ ਕੀਤੀ ਗਈ।


Share