#INDIA

ਕੇਜਰੀਵਾਲ ਨੇ ਗ੍ਰਿਫ਼ਤਾਰੀ ਖ਼ਿਲਾਫ਼ ਸੁਪਰੀਮ ਕੋਰਟ ’ਚ ਦਾਇਰ ਪਟੀਸ਼ਨ ਲਈ ਵਾਪਸ

ਨਵੀਂ ਦਿੱਲੀ, 22 ਮਾਰਚ (ਪੰਜਾਬ ਮੇਲ)-  ਸੁਪਰੀਮ ਕੋਰਟ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਵਕੀਲ ਨੇ ਕਿਹਾ ਕਿ ਉਹ ਈਡੀ ਵੱਲੋਂ ਕੀਤੀ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਵਾਪਸ ਲੈਣਾ ਚਾਹੁੰਦੇ ਹਨ। ਇਸ ਦੀ ਸਰਵਉੱਚ ਅਦਾਲਤ ਨੇ ਇਜਾਜ਼ਤ ਦੇ ਦਿੱਤੀ। ਵਕੀਲ ਨੇ ਕਿਹਾ ਕਿ ਕਿਉਂਕਿ ਹੇਠਲੀ ਅਦਾਲਤ ਵਿੱਚ ਰਿਮਾਂਡ ਦੀ ਸੁਣਵਾਈ ਅਤੇ ਸੁਪਰੀਮ ਕੋਰਟ ਵਿੱਚ ਸੁਣਵਾਈ ਇੱਕੋ ਸਮੇਂ ਚੱਲੇਗੀ। ਇਸ ਕਾਰਨ ਪਟੀਸ਼ਨ ਵਾਪਸ ਲੈਣ ਦੀ ਇਜਾਜ਼ਤ ਦਿੱਤੀ ਜਾਵੇ। ਵਕੀਲ ਨੇ ਸੁਪਰੀਮ ਕੋਰਟ ਨੂੰ ਕਿਹਾ ਕਿ ਉਹ ਹੇਠਲੀ ਅਦਾਲਤ ਵਿੱਚ ਰਿਮਾਂਡ ਦੀ ਕਾਰਵਾਈ ਵਿੱਚ ਆਪਣਾ ਪੱਖ ਪੇਸ਼ ਕਰੇਗਾ ਅਤੇ ਫਿਰ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕਰੇਗਾ।