ਕੇਜਰੀਵਾਲ ਵੱਲੋਂ ਪ੍ਰਦੂਸ਼ਣ ਕਾਰਨ ਰਾਜਧਾਨੀ ਦੇ ਸਾਰੇ ਸਕੂਲ ਇਕ ਹਫ਼ਤੇ ਲਈ ਬੰਦ ਕਰਨ ਦਾ ਐਲਾਨ

274
Share

ਨਵੀਂ ਦਿੱਲੀ, 13 ਨਵੰਬਰ (ਪੰਜਾਬ ਮੇਲ)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵਧਦੇ ਪ੍ਰਦੂਸ਼ਣ ਨੂੰ ਦੇਖ਼ਦਿਆਂ ਕੌਮੀ ਰਾਜਧਾਨੀ ਦੇ ਸਾਰੇ ਸਕੂਲ ਇੱਕ ਹਫ਼ਤੇ ਲਈ ਬੰਦ ਕਰਨ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਸਰਕਾਰ ਨੇ ਪ੍ਰਾਈਵੇਟ ਦਫ਼ਤਰਾਂ ਨੂੰ ਵੀ ਹਦਾਇਤ ਕੀਤੀ ਹੈ ਕਿ ਉਹ ਆਪਣੇ ਕਰਮਚਾਰੀਆਂ ਨੂੰ ਜਿੰਨਾ ਸੰਭਵ ਹੋ ਸਕੇ, ਘਰ ਰਹਿ ਕੇ ਕੰਮ ਕਰਨ ਲਈ ਆਦੇਸ਼ ਜਾਰੀ ਕਰਨ। ਕੇਜਰੀਵਾਲ ਨੇ ਕਿਹਾ ਕਿ ਹਾਲਾਂਕਿ ਇਕ ਹਫਤੇ ਲਈ ਨਿਰਮਾਣ ਕਾਰਜਾਂ ’ਤੇ ਪੂਰੀ ਤਰ੍ਹਾਂ ਰੋਕ ਲਗਾ ਦਿੱਤੀ ਗਈ ਹੈ ਪਰ ਉਨ੍ਹਾਂ ਸਪੱਸ਼ਟ ਕੀਤਾ ਕਿ ਤਾਲਾਬੰਦੀ ਨਹੀਂ ਕੀਤੀ ਜਾ ਰਹੀ ਹੈ। ਕੇਜਰੀਵਾਲ ਨੇ ਸ਼ਹਿਰ ਵਿਚ ਗੰਭੀਰ ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਇੱਕ ਐਮਰਜੈਂਸੀ ਮੀਟਿੰਗ ਬੁਲਾਈ ਸੀ।

Share