#INDIA

ਕੇਜਰੀਵਾਲ ਸਰਕਾਰ ਦੇ ਦੋ ਮੰਤਰੀਆਂ ਮਨੀਸ਼ ਸਿਸੋਦੀਆ ਤੇ ਸਤੇਂਦਰ ਜੈਨ ਵੱਲੋਂ ਅਸਤੀਫੇ

ਨਵੀਂ ਦਿੱਲੀ, 28 ਫਰਵਰੀ (ਪੰਜਾਬ ਮੇਲ)- ਦਿੱਲੀ ਵਿਚ ਕੇਜਰੀਵਾਲ ਸਰਕਾਰ ਦੇ ਦੋ ਮੰਤਰੀਆਂ ਮਨੀਸ਼ ਸਿਸੋਦੀਆ ਤੇ ਸਤੇਂਦਰ ਜੈਨ ਨੇ ਅਸਤੀਫੇ ਦੇ ਦਿੱਤੇ ਹਨ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦੋਹਾਂ ਮੰਤਰੀਆਂ ਦੇ ਅਸਤੀਫੇ ਮਨਜ਼ੂਰ ਕਰ ਲਏ ਹਨ। ਇਨ੍ਹਾਂ ਦੋਹਾਂ ਮੰਤਰੀਆਂ ‘ਤੇ ਭ੍ਰਿਸ਼ਟਾਚਾਰ ਦੇ ਦੋਸ਼ ਲੱਗੇ ਹਨ। ਡਿਪਟੀ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਆਬਕਾਰੀ ਨੀਤੀ ਵਿਚ ਕਥਿਤ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਸੀ.ਬੀ.ਆਈ. ਨੇ ਐਤਵਾਰ ਸ਼ਾਮ ਨੂੰ ਗ੍ਰਿਫ਼ਤਾਰ ਕੀਤਾ ਸੀ, ਜਦੋਂਕਿ ਕਾਲੇ ਧਨ ਨੂੰ ਸਫੈਦ ਕਰਨ (ਮਨੀ ਲਾਂਡਰਿੰਗ) ਮਾਮਲੇ ਵਿਚ ਸਤੇਂਦਰ ਜੈਨ ਤਿਹਾੜ ਜੇਲ੍ਹ ਵਿਚ ਬੰਦ ਹਨ।

Leave a comment