ਕੇਰਲ, 9 ਅਗਸਤ (ਪੰਜਾਬ ਮੇਲ)- ਕੇਰਲ ਵਿਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਹੜ੍ਹ ਵਰਗੇ ਹਾਲਾਤ ਪੈਦਾ ਹੋ ਗਏ ਹਨ। ਭਾਰੀ ਬਾਰਿਸ਼ ਦੇ ਚਲਦਿਆਂ ਸੂਬੇ ਵਿਚ ਜ਼ਮੀਨ ਖਿਸਕਣ ਕਾਰਨ ਹੁਣ ਤਕ 17 ਲੋਕਾਂ ਦੀ ਜਾਨ ਜਾ ਚੁਕੀ ਹੈ ਤੇ ਕਈ ਲੋਕ ਬੁਰੀ ਤਰ੍ਹਾਂ ਨਾਲ ਜ਼ਖ਼ਮੀ ਹੋ ਗਏ ਹਨ। ਹਾਦਸੇ ਵਿਚ 50 ਲੋਕਾਂ ਦੇ ਹੋਰ ਦਬੇ ਹੋਣ ਦਾ ਸ਼ੱਕ ਪ੍ਰਗਟਾਇਆ ਜਾ ਰਿਹਾ ਹੈ। ਰਾਹਤ ਤੇ ਬਚਾਅ ਕਾਰਜ ਤੇਜ਼ੀ ਨਾਲ ਚਲ ਰਹੇ ਹਨ। ਕੇਰਲ ਦੇ ਇਡੁਕੀ ਵਿਚ ਜ਼ਮੀਨ ਖਿਸਕਣ ‘ਤੇ ਲੋਕਾਂ ਦੀ ਮੌਤ ‘ਤੇ ਪੀਐਮ ਮੋਦੀ ਨੇ ਸ਼ੋਕ ਪ੍ਰਗਟਾਇਆ ਹੈ। ਉਨ੍ਹਾਂ ਨੇ ਕਿਹਾ ਕਿ ਮ੍ਰਿਤਕਾਂ ਦੇ ਪਰਿਵਾਰ ਪ੍ਰਤੀ ਮੇਰੀ ਹਮਦਰਦੀ ਹੈ। ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਐਨਡੀਆਰਐਫ ਤੇ ਪ੍ਰਸ਼ਾਸਨ ਜ਼ਮੀਨੀ ਪੱਧਰ ‘ਤੇ ਪੀੜਤਾਂ ਦੀ ਮਦਦ ਕਰ ਰਹੇ ਹਨ। ਜ਼ਮੀਨ ਖਿਸਕਣ ਨਾਲ ਮਰਨ ਵਾਲਿਆਂ ਦੇ ਪਰਿਵਾਰਕ ਮੈਂਬਰਾਂ ਨੂੰ ਪੀਐਮ ਨੈਸ਼ਨਲ ਰਿਲੀਫ ਫੰਡ ਤੋਂ 2 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ।