ਨਵੀਂ ਦਿੱਲੀ, 11 ਅਕਤੂਬਰ (ਪੰਜਾਬ ਮੇਲ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਫ਼ਦ ਪੱਛਮੀ ਬੰਗਾਲ ਲਈ ਰਵਾਨਾ ਹੋਇਆ, ਜੋ ਬਲਵਿੰਦਰ ਸਿੰਘ ਦੇ ਕੇਸਾਂ ਦੀ ਬੇਅਦਬੀ ਦੇ ਮਾਮਲੇ ਨੂੰ ਉਠਾਵੇਂਗਾ। ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨਾਲ ਵਫ਼ਦ ਵਿੱਚ ਸਰਬਜੀਤ ਸਿੰਘ ਵਿਰਕ ਤੇ ਪਰਮਜੀਤ ਸਿੰਘ ਚੰਢੋਕ ਸ਼ਾਮਲ ਹਨ। ਬਲਵਿੰਦਰ ਸਿੰਘ ਦੀ ਧੂਹ ਘੜੀਸ ਕਰਨ ਖ਼ਿਲਾਫ਼ ਕੋਲਕਾਤਾ ਵਿਖੇ ਸਿੱਖਾਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ ਸੀ।