ਕੈਨੇਡਾ ‘ਚ ਕੋਰੋਨਾਵਾਇਰਸ ਦੇ ਮਰੀਜ਼ਾਂ ਦੀ ਗਿਣਤੀ 10 ਹਜ਼ਾਰ ਤੋਂ ਪਾਰ

741
Share

ਟੋਰਾਂਟੋ, 2 ਅਪ੍ਰੈਲ (ਪੰਜਾਬ ਮੇਲ)- ਕੈਨੇਡਾ ਵਿਚ ਕੋਰੋਨਾਵਾਇਰਸ ਦੇ ਮਰੀਜ਼ਾਂ ਦੀ ਗਿਣਤੀ 10 ਹਜ਼ਾਰ ਤੋਂ ਪਾਰ ਹੋ ਗਈ ਹੈ। ਸਭ ਤੋਂ ਜ਼ਿਆਦਾ ਮਰੀਜ਼ਾਂ ਦੀ ਗਿਣਤੀ ਕਿਊਬਿਕ ਵਿਚ ਦਰਜ ਕੀਤੀ ਗਈ ਹੈ। ਕੈਨੇਡਾ ਭਰ ਵਿਚ ਕੁੱਲ ਮੌਤਾਂ ਦੀ ਗਿਣਤੀ 127 ਹੋ ਗਈ ਹੈ। ਕਿਊਬਿਕ ਵਿਚ 45,00 ਤੋਂ ਵੱਧ ਲੋਕ ਇਨਫੈਕਟਡ ਹਨ। ਹੁਣ ਇਹ ਸੂਬਾ ਸਭ ਤੋਂ ਵੱਧ ਪ੍ਰਭਾਵਿਤ ਹੈ।
ਓਂਟਾਰੀਓ ਵਿਚ ਪਿਛਲੇ 24 ਘੰਟੇ ‘ਚ 16 ਹੋਰ ਕੋਰੋਨਾ ਵਾਇਰਸ ਮਰੀਜ਼ਾਂ ਦੀ ਮੌਤ ਹੋ ਗਈ ਹੈ, ਜਿਸ ਨਾਲ ਇਸ ਸੂਬੇ ਵਿਚ ਕੁੱਲ ਮੌਤਾਂ ਦੀ ਗਿਣਤੀ 53 ਹੋ ਗਈ ਹੈ। ਇੱਥੇ ਮਰੀਜ਼ਾਂ ਦੀ ਗਿਣਤੀ 2,793 ‘ਤੇ ਪੁੱਜ ਗਈ ਹੈ।
ਦੱਸ ਦਈਏ ਕਿ ਕੋਰੋਨਾ ਵਾਇਰਸ ਦਾ ਕੋਈ ਵੀ ਵਿਸ਼ੇਸ਼ ਇਲਾਜ ਨਹੀਂ ਹੈ ਅਤੇ ਨਾ ਹੀ ਇਸ ਤੋਂ ਬਚਣ ਲਈ ਕੋਈ ਟੀਕਾ ਹੈ। ਕੋਰੋਨਾ ਵਾਇਰਸ ਦੇ ਖੰਘ, ਬੁਖਾਰ ਤੇ ਸਾਹ ਵਿਚ ਤਕਲੀਫ ਲੈਣ ਵਰਗੇ ਕੁਝ ਲੱਛਣ ਹਨ ਅਤੇ ਲੈਬ ਟੈਸਟ ਦੀ ਰਿਪੋਰਟ ਤੋਂ ਬਾਅਦ ਹੀ ਪਤਾ ਲੱਗਦਾ ਹੈ ਕਿ ਕੋਈ ਵਿਅਕਤੀ ਇਸ ਨਾਲ ਸੰਕ੍ਰਮਿਤ ਹੋ ਚੁੱਕਾ ਹੈ ਜਾਂ ਨਹੀਂ।


Share