ਓਟਵਾ, 30 ਜਨਵਰੀ (ਪੰਜਾਬ ਮੇਲ)- ਕੈਨੇਡਾ ਦੀ ਰਾਜਧਾਨੀ ਓਟਵਾ ਵਿੱਚ ਹਜ਼ਾਰਾਂ ਲੋਕਾਂ ਨੇ ਕਰੋਨਾ ਵਿਰੋਧੀ ਟੀਕਿਆਂ ਨੂੰ ਲਾਜ਼ਮੀ ਕਰਨ ਅਤੇ ਕੋਵਿਡ-19 ਪਾਬੰਦੀਆਂ ਦਾ ਵਿਰੋਧ ਕੀਤਾ। ਇਸ ਦੌਰਾਨ ਕੁਝ ਪ੍ਰਦਰਸ਼ਨਕਾਰੀਆਂ ਨੇ ਕੋਵਿਡ ਪਾਬੰਦੀਆਂ ਦੀ ਤੁਲਨਾ ਫਾਸ਼ੀਵਾਦ ਨਾਲ ਕੀਤੀ ਅਤੇ ਕੈਨੇਡੀਅਨ ਝੰਡੇ ਦੇ ਨਾਲ ਨਾਜ਼ੀ ਚਿੰਨ੍ਹ ਪ੍ਰਦਰਸ਼ਿਤ ਕੀਤੇ। ਕਈ ਪ੍ਰਦਰਸ਼ਨਕਾਰੀਆਂ ਨੇ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਤਿੱਖੀ ਆਲੋਚਨਾ ਕਰਦਿਆਂ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ।