ਕੈਨੇਡਾ ’ਚ ਦਾਖਲੇ ਲਈ ਲਾਜ਼ਮੀ ਕਰੋਨਾ ਟੀਕਾਕਰਨ ਦੀ ਸ਼ਰਤ ਕੀਤੀ ਖਤਮ

38
Share

-30 ਸਤੰਬਰ ਤੋਂ ਦੇਸ਼ ’ਚ ਦਾਖਲ ਹੋਣ ਵਾਲੇ ਲੋਕਾਂ ਨੂੰ ਨਹੀਂ ਹੋਵੇਗੀ ਕਰੋਨਾ ਰੋਕੂ ਟੀਕਾ ਲਵਾਉਣ ਦੀ ਲੋੜ
ਟੋਰਾਂਟੋ, 23 ਸਤੰਬਰ (ਪੰਜਾਬ ਮੇਲ)- ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਦੇਸ਼ ਵਿੱਚ ਦਾਖਲੇ ਲਈ ਲਾਜ਼ਮੀ ਕਰੋਨਾ ਟੀਕਾਕਰਨ ਦੀ ਸ਼ਰਤ ਖਤਮ ਕਰ ਦਿੱਤੀ ਹੈ। ਇਸ ਤਜਵੀਜ਼ ਤਹਿਤ 30 ਸਤੰਬਰ ਤੋਂ ਦੇਸ਼ ਵਿਚ ਦਾਖਲ ਹੋਣ ਵਾਲੇ ਲੋਕਾਂ ਨੂੰ ਕਰੋਨਾ ਰੋਕੂ ਟੀਕਾ ਲਵਾਉਣ ਦੀ ਲੋੜ ਨਹੀਂ ਰਹੇਗੀ। ਇਹ ਜਾਣਕਾਰੀ ਅੱਜ ਇੱਕ ਅਧਿਕਾਰੀ ਨੇ ਦਿੱਤੀ। ਅਮਰੀਕਾ ਵਾਂਗ ਕੈਨੇਡਾ ਵਿਚ ਹਾਲੇ ਸਿਰਫ ਉਨ੍ਹਾਂ ਲੋਕਾਂ ਨੂੰ ਦਾਖਲ ਹੋਣ ਦੀ ਆਗਿਆ ਹੈ, ਜਿਨ੍ਹਾਂ ਦਾ ਕਰੋਨਾ ਰੋਕੂ ਟੀਕਾਕਰਨ ਹੋ ਚੁੱਕਾ ਹੈ। ਅਧਿਕਾਰੀ ਨੇ ਨਾਮ ਨਸ਼ਰ ਨਾ ਕਰਨ ਦੀ ਸ਼ਰਤ ’ਤੇ ਦੱਸਿਆ ਕਿ ਪ੍ਰਧਾਨ ਮੰਤਰੀ ਟਰੂਡੋ ਨੇ ਕੈਬਨਿਟ ਦੇ ਉਸ ਫ਼ੈਸਲੇ ’ਤੇ ਮੋਹਰ ਲਾ ਦਿੱਤੀ ਹੈ ਜਿਸ ਤਹਿਤ 30 ਸਤੰਬਰ ਤੋਂ ਦੇਸ਼ ਵਿਚ ਦਾਖਲ ਹੋਣ ਲਈ ਕਰੋਨਾ ਰੋਕੂ ਟੀਕਾਕਰਨ ਦੀ ਲੋੜ ਖਤਮ ਕਰਨ ਦੀ ਤਜਵੀਜ਼ ਹੈ। ਹਾਲਾਂਕਿ ਟਰੂਡੋ ਸਰਕਾਰ ਨੇ ਜਹਾਜ਼ਾਂ ਅਤੇ ਟਰੇਨਾਂ ਵਿਚ ਯਾਤਰੀਆਂ ਦੇ ਮਾਸਕ ਪਹਿਨਣ ਲੋੜ ਬਰਕਰਾਰ ਰੱਖਣ ਸਬੰਧੀ ਕੋਈ ਫੈਸਲਾ ਨਹੀਂ ਕੀਤਾ ਹੈ।

Share