ਵੈਨਕੂਵਰ, 12 ਮਾਰਚ (ਪੰਜਾਬ ਮੇਲ)– ਕੈਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ਦੇ ਸ਼ਹਿਰ ਐਬਟਸਫੋਰਡ ‘ਚ 2024 ਦੌਰਾਨ ਵਾਪਰੇ 28 ਸਾਲਾ ਨਵਦੀਪ ਕੌਰ ਦੇ ਕਤਲ ਮਾਮਲੇ ‘ਚ ਪੁਲਿਸ ਨੇ ਮੁੱਖ ਸ਼ੱਕੀ ਖ਼ਿਲਾਫ਼ ਕੈਨੇਡਾ ਭਰ ‘ਚ ਗ੍ਰਿਫ਼ਤਾਰੀ ਵਾਰੰਟ ਜਾਰੀ ਕਰ ਦਿੱਤਾ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਉਕਤ ਸ਼ੱਕੀ ਵਿਅਕਤੀ ਦੇਸ਼ ਤੋਂ ਬਾਹਰ ਭੱਜ ਜਾਣ ਦੀ ਸੰਭਾਵਨਾ ਦੇ ਮੱਦੇ ਨਜ਼ਰ ਇਹ ਫੈਸਲਾ ਲਿਆ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਇਸ ਮਾਮਲੇ ‘ਚ ਪੰਜਾਬੀ ਮੂਲ ਦੇ ਨੌਜਵਾਨ ਅਮਰਬੀਰ ਸਿੰਘ ਉੱਤੇ ਦੋਸ਼ ਲਗਾਏ ਗਏ ਹਨ। ਪੁਲਿਸ ਮੁਤਾਬਕ ਇਹ ਮਾਮਲਾ 2024 ਵਿਚ ਐਬਟਸਫੋਰਡ ਵਿਚ ਵਾਪਰਿਆ ਸੀ, ਜਦੋਂ 28 ਸਾਲਾ ਨਵਦੀਪ ਕੌਰ ਦੀ ਸ਼ੱਕੀ ਹਾਲਾਤਾਂ ਵਿਚ ਮੌਤ ਹੋ ਗਈ ਸੀ। ਇਸ ਘਟਨਾ ਤੋਂ ਬਾਅਦ ਮਾਮਲੇ ਦੀ ਜਾਂਚ ਬ੍ਰਿਟਿਸ਼ ਕੋਲੰਬੀਆ ਦੀ ਇੰਟੀਗ੍ਰੇਟਿਡ ਹੋਮਿਸਾਈਡ ਇਨਵੈਸਟਿਗੇਸ਼ਨ ਟੀਮ ਵੱਲੋਂ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਜਾਂਚ ਦੌਰਾਨ ਇਕੱਠੇ ਕੀਤੇ ਗਏ ਸਬੂਤਾਂ ਦੇ ਆਧਾਰ ‘ਤੇ ਅਮਰਬੀਰ ਸਿੰਘ ਖ਼ਿਲਾਫ਼ ਦੋਸ਼ ਤੈਅ ਕੀਤੇ ਗਏ ਹਨ ਅਤੇ ਹੁਣ ਉਸ ਦੀ ਗ੍ਰਿਫ਼ਤਾਰੀ ਲਈ ਕੈਨੇਡਾ ਭਰ ਵਿਚ ਵਾਰੰਟ ਜਾਰੀ ਕਰ ਦਿੱਤਾ ਗਿਆ ਹੈ।
ਕੈਨੇਡਾ ‘ਚ ਨਵਦੀਪ ਕੌਰ ਦੇ ਕਤਲ ਮਾਮਲੇ ‘ਚ ਸ਼ੱਕੀ ਪੰਜਾਬੀ ਖ਼ਿਲਾਫ਼ ਵਾਰੰਟ ਜਾਰੀ

