ਓਟਵਾ, 5 ਅਪ੍ਰੈਲ (ਪੰਜਾਬ ਮੇਲ)- ਕੈਨੇਡਾ ‘ਚ ਭਾਰਤੀ ਦੂਤਾਵਾਸ ਨੇ ਸ਼ਨਿੱਚਰਵਾਰ ਸਵੇਰੇ ਕਿਹਾ ਕਿ ਰਾਜਧਾਨੀ ਓਟਵਾ ਨੇੜੇ ਕੈਨੇਡਾ ਦੇ ਰੌਕਲੈਂਡ ਖੇਤਰ ਵਿਚ ਇਕ ਭਾਰਤੀ ਨਾਗਰਿਕ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਇਸ ਮਾਮਲੇ ਵਿਚ ਇਕ ਸ਼ੱਕੀ ਨੂੰ ਹਿਰਾਸਤ ‘ਚ ਲਿਆ ਗਿਆ ਹੈ। ਦੂਤਾਵਾਸ ਨੇ ਦੱਸਿਆ ਕਿ ਉਹ ਪੀੜਤ ਪਰਿਵਾਰ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਹੇ ਹਨ।
ਕੈਨੇਡਾ ਵਿਚ ਭਾਰਤੀ ਸਫ਼ਾਰਤਖ਼ਾਨੇ ਨੇ ਐਕਸ ‘ਤੇ ਇੱਕ ਪੋਸਟ ਵਿਚ ਲਿਖਿਆ, ”ਅਸੀਂ ਓਟਵਾ ਨੇੜੇ ਰੌਕਲੈਂਡ ਵਿਚ ਇੱਕ ਭਾਰਤੀ ਨਾਗਰਿਕ ਦੀ ਚਾਕੂ ਮਾਰ ਕੇ ਹੋਈ ਮੌਤ ‘ਤੇ ਦੁੱਖ ਪ੍ਰਗਟ ਕਰਦੇ ਹਾਂ। ਪੁਲਿਸ ਨੇ ਕਿਹਾ ਹੈ ਕਿ ਇੱਕ ਸ਼ੱਕੀ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ। ਅਸੀਂ ਮਾਰੇ ਗਏ ਵਿਅਕਤੀ ਦੇ ਸੋਗਮਈ ਪਰਿਵਾਰਕ ਮੈਂਬਰਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਇੱਕ ਸਥਾਨਕ ਕਮਿਊਨਿਟੀ ਐਸੋਸੀਏਸ਼ਨ ਰਾਹੀਂ ਨੇੜਲੇ ਸੰਪਰਕ ਵਿਚ ਹਾਂ।”
ਕੈਨੇਡਾ ‘ਚ ਭਾਰਤੀ ਨਾਗਰਿਕ ਦੀ ਚਾਕੂ ਮਾਰ ਕੇ ਹੱਤਿਆ; ਸ਼ੱਕੀ ਗ੍ਰਿਫ਼ਤਾਰ
