ਕੈਨੇਡਾ ’ਚ ਵਾਪਰੇ ਸੜਕ ਹਾਦਸੇ ਦੌਰਾਨ ਧਾਰੀਵਾਲ ਦੇ ਨੌਜਵਾਨ ਦੀ ਮੌਤ

151
Share

ਧਾਰੀਵਾਲ, 3 ਫਰਵਰੀ (ਪੰਜਾਬ ਮੇਲ)- ਬਲਾਕ ਧਾਲੀਵਾਲ ਅਧੀਨ ਆਉਂਦੇ ਪਿੰਡ ਕੰਗ ਦੇ ਇਕ ਨੌਜਵਾਨ ਦੀ ਕੈਨੇਡਾ ’ਚ ਵਾਪਰੇ ਸੜਕ ਹਾਦਸੇ ਦੌਰਾਨ ਮੌਤ ਹੋ ਜਾਣ ਦੀ ਦੁੱਖਦ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਸ਼ਰਨਪ੍ਰੀਤ ਸਿੰਘ (26) ਵਜੋਂ ਹੋਈ ਹੈ, ਜੋ ਕੈਨੇਡਾ ’ਚ ਰੋਜ਼ੀ ਰੋਟੀ ਕਮਾਉਣ ਲਈ ਗਿਆ ਹੋਇਆ ਸੀ। ਬੀਤੇ ਦਿਨੀਂ ਵਾਪਰੇ ਇਕ ਸੜਕ ਹਾਦਸੇ ’ਚ ਉਸ ਦੀ ਮੌਤ ਹੋ ਗਈ, ਜਿਸ ਦੀ ਸੂਚਨਾ ਮਿਲਣ ’ਤੇ ਪਰਿਵਾਰ ਅਤੇ ਪਿੰਡ ਵਾਸੀਆਂ ’ਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।

ਮ੍ਰਿਤਕ ਸ਼ਰਨਪ੍ਰੀਤ ਸਿੰਘ ਦੇ ਦਾਦਾ ਕੈਪਟਨ ਬਲਬੀਰ ਸਿੰਘ ਨੇ ਦੱਸਿਆ ਕਿ ਉਸ ਦਾ ਪੁੱਤਰ ਰਵਿੰਦਰ ਸਿੰਘ, ਜੋ ਏਅਰਫੋਰਸ ’ਚ ਸਰਵਿਸ ਕਰਦਾ ਸੀ, ਦੀ ਕੁਝ ਸਾਲ ਪਹਿਲਾਂ ਮੌਤ ਹੋ ਚੁੱਕੀ ਹੈ। ਰਵਿੰਦਰ ਦੇ 2 ਪੁੱਤਰ ਸ਼ਰਨਪ੍ਰੀਤ ਸਿੰਘ ਅਤੇ ਅਵਨੀਤ ਸਿੰਘ ਹਨ, ਜੋ 5 ਸਾਲ ਪਹਿਲਾਂ ਰੋਜ਼ੀ ਰੋਟੀ ਕਮਾਉਣ ਲਈ ਕੈਨੇਡਾ ਚਲੇ ਗਏ ਸਨ। ਨੌਜਵਾਨ ਦੇ ਦਾਦਾ ਨੇ ਦੱਸਿਆ ਕਿ ਮ੍ਰਿਤਕ ਸ਼ਰਨਜੀਤ ਸਿੰਘ ਕੈਨੇਡਾ ਦੇ ਸ਼ਹਿਰ ਬਰੈਂਪਟਨ ’ਚ ਰਹਿੰਦਾ ਸੀ। ਉਸ ਦੀ ਬੀਤੇ ਦਿਨੀਂ ਸੜਕ ਹਾਦਸੇ ’ਚ ਮੌਤ ਹੋ ਗਈ, ਜਿਸ ਨਾਲ ਘਰ ’ਚ ਸਭ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ ਹੈ। ਦਾਦਾ ਜੀ ਨੇ ਦੱਸਿਆ ਕਿ ਸ਼ਰਨਜੀਤ ਦੀ ਮ੍ਰਿਤਕ ਦੇਹ 5 ਫਰਵਰੀ ਤੱਕ ਉਨ੍ਹਾਂ ਦੇ ਪਿੰਡ ਕੰਗ ’ਚ ਆਉਣ ਦੀ ਸੰਭਾਵਨਾ ਹੈ।


Share