ਕੈਨੇਡਾ ’ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਵਾਲਿਆਂ ਦਾ ਆ ਸਕਦੈ ਹੜ੍ਹ

83
Share

ਵੈਨਕੂਵਰ, 23 ਜੂਨ (ਪੰਜਾਬ ਮੇਲ)- ਜਾਇਜ਼ ਤਰੀਕੇ ਨਾਲ ਕੈਨੇਡਾ ਪਹੁੰਚਣ ਦੇ ਯਤਨ ਕਰ ਰਹੇ ਹਜ਼ਾਰਾਂ ਪ੍ਰਵਾਸੀਆਂ ਦੇ ਸੁਪਨੇ ਮਹਾਂਮਾਰੀ ਨੇ ਚਕਨਾਚੂਰ ਕਰ ਦਿੱਤੇ ਅਤੇ ਹੁਣ ਉਨ੍ਹਾਂ ਵੱਲੋਂ ਨਾਜਾਇਜ਼ ਤਰੀਕੇ ਅਪਨਾਉਣ ਤੋਂ ਵੀ ਗੁਰੇਜ਼ ਨਹੀਂ ਕੀਤਾ ਜਾ ਰਿਹਾ।
ਕੈਨੇਡਾ ਬਾਰਡਰ ਸਰਵੀਸਿਜ਼ ਏਜੰਸੀ ਦੀ ਇਕ ਗੁਪਤ ਰਿਪੋਰਟ ’ਚ ਕਿਹਾ ਗਿਆ ਹੈ ਕਿ ਇੰਮੀਗ੍ਰੇਸ਼ਨ ਧੋਖਾਧੜੀ ਦੇ ਮਾਮਲਿਆਂ ’ਚ ਵਾਧਾ ਹੋ ਸਕਦਾ ਹੈ ਅਤੇ ਕੈਨੇਡਾ ’ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਵਾਲਿਆਂ ਦਾ ਹੜ੍ਹ ਆ ਸਕਦਾ ਹੈ।
ਰਿਪੋਰਟ ’ਚ ਚਿਤਾਵਨੀ ਦਿੱਤੀ ਗਈ ਹੈ ਕਿ ਦੁਨੀਆਂ ਦੇ ਵੱਖ-ਵੱਖ ਮੁਲਕਾਂ ਦੇ ਲੋਕਾਂ ਦੀ ਆਰਥਿਕ ਹਾਲਾਤ ਵਿਚ ਆਇਆ ਨਿਘਾਰ ਅਤੇ ਗਰੀਬੀ ਦੀ ਦਲਦਲ ’ਚ ਗਰਕ ਹੋਣ ਕਾਰਨ ਉਨ੍ਹਾਂ ਵੱਲੋਂ ਕੈਨੇਡਾ ’ਚ ਦਾਖ਼ਲ ਹੋਣ ਲਈ ਹਰ ਨਾਜਾਇਜ਼ ਤਰੀਕਾ ਵਰਤਿਆ ਜਾ ਸਕਦਾ ਹੈ।
ਸੀ.ਬੀ.ਸੀ. ਵੱਲੋਂ ਇਸ ਗੁਪਤ ਰਿਪੋਰਟ ਦੇ ਕੁਝ ਖ਼ਾਸ ਹਿੱਸੇ ਪ੍ਰਕਾਸ਼ਤ ਕੀਤੇ ਗਏ ਹਨ, ਜਿਨ੍ਹਾਂ ਮੁਤਾਬਕ ਪੀ.ਆਰ. ਅਰਜ਼ੀਆਂ ਨਾਲ ਫ਼ਰਜ਼ੀ ਦਸਤਾਵੇਜ਼ ਨੱਥੀ ਕੀਤੇ ਜਾ ਸਕਦੇ ਹਨ ਅਤੇ ਫ਼ਰਜ਼ੀ ਵਿਆਹ ਕਰਵਾ ਕੇ ਕੈਨੇਡਾ ਪਹੁੰਚਣ ਦੇ ਯਤਨ ਹੋ ਸਕਦੇ ਹਨ।

Share