ਕੈਨੇਡਾ ’ਚ 21 ਸਾਲਾ ਭਾਰਤੀ ਵਿਦਿਆਰਥੀ ਦਾ ਗੋਲੀਆਂ ਮਾਰ ਕੇ ਕਤਲ

239
Share

ਨਿਊਯਾਰਕ/ਟੋਰਾਂਟੋ, 9 ਅਪ੍ਰੈਲ (ਰਾਜ ਗੋਗਨਾ/ਪੰਜਾਬ ਮੇਲ) ਕੈਨੇਡਾ ’ਚ 21 ਸਾਲਾ ਭਾਰਤੀ ਵਿਦਿਆਰਥੀ ਦਾ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਮਿ੍ਰਤਕ ਨੌਜਵਾਨ ਕਾਰਤਿਕ ਵਾਸੂਦੇਵ ਇਸੇ ਸਾਲ ਅੰਤਰਰਾਸ਼ਟਰੀ ਵਿਦਿਆਰਥੀ ਦੇ ਤੌਰ ’ਤੇ ਸੁਨਹਿਰੀ ਭਵਿੱਖ ਲਈ ਕੈਨੇਡਾ ਗਿਆ ਸੀ।
ਬੀਤੇ ਵੀਰਵਾਰ ਦੀ ਸ਼ਾਮ 5:00 ਵਜੇ ਦੇ ਕਰੀਬ ਟੋਰਾਂਟੋ ਦੇ ਸਬਵੇਅ ਸਟੇਸ਼ਨ ( 7 ) ਦੇ ਬਾਹਰ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਉਸ ਨੂੰ ਗੋਲੀਆਂ ਮਾਰ ਦਿੱਤੀਆਂ ਗਈਆਂ। ਮੌਕੇ ’ਤੇ ਮੁੱਢਲੀ ਡਾਕਟਰੀ ਸਹਾਇਤਾ ਦੇਣ ਤੋਂ ਬਾਅਦ ਵਾਸੂਦੇਵ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਨੇ ਦਮ ਤੋੜ ਦਿੱਤਾ। ਵਾਸੂਦੇਵ ਟੋਰਾਂਟੋ ਦੇ ਸੇਨੇਕਾ ਕਾਲਜ ਦਾ ਵਿਦਿਆਰਥੀ ਦੱਸਿਆ ਜਾ ਰਿਹਾ ਹੈ। ਕਤਲ ਦੇ ਕਾਰਨ ਹਾਲੇ ਤੱਕ ਸਪੱਸ਼ਟ ਨਹੀਂ ਹਨ। ਕਤਲ ਕਰਨ ਵਾਲੇ ਦਾ ਕੱਦ ਸਾਢੇ 6 ਫੁੱਟ ਲੰਮਾ ਅਤੇ ਕਾਲੇ ਮੂਲ ਦਾ ਵਿਅਕਤੀ ਦੱਸਿਆ ਜਾ ਰਿਹਾ ਹੈ। ਟੋਰਾਂਟੋ ਪੁਲਿਸ ਨੇ ਕਿਹਾ ਕਿ ਜਾਂਚਕਰਤਾ ਉਨ੍ਹਾਂ ਗਵਾਹਾਂ ਦੀ ਭਾਲ ਕਰ ਰਹੇ ਹਨ, ਜੋ ਘਟਨਾ ਦੇ ਸਮੇਂ ਖੇਤਰ ਵਿਚ ਸਨ। ਇਸ ਦੇ ਨਾਲ ਹੀ ਉਥੇ ਲੱਗੇ ਕੈਮਰਿਆਂ ਦੀ ਫੁਟੇਜ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

Share