#CANADA

ਕੈਨੇਡਾ ਦੇ ਸਾਬਕਾ ਪ੍ਰਧਾਨ ਮੰਤਰੀ ਬ੍ਰਾਇਨ ਮਲਰੋਨੀ ਦਾ ਦੇਹਾਂਤ

ਟੋਰਾਂਟੋ, 1 ਮਾਰਚ (ਪੰਜਾਬ ਮੇਲ)- ਕੈਨੇਡਾ ਦੇ ਸਾਬਕਾ ਪ੍ਰਧਾਨ ਮੰਤਰੀ ਬ੍ਰਾਇਨ ਮਲਰੋਨੀ ਦਾ 84 ਸਾਲ ਦੀ ਉਮਰ ਵਿਚ ਦੇਹਾਂਤ ਹੋ ਗਿਆ। ਉਨ੍ਹਾਂ ਦੀ ਬੇਟੀ ਨੇ ਸੋਸ਼ਲ ਮੀਡੀਆ ਪੋਸਟ ‘ਚ ਇਹ ਜਾਣਕਾਰੀ ਦਿੱਤੀ। ਕੈਰੋਲਿਨ ਮਲਰੋਨੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਪੋਸਟ ‘ਚ ਕਿਹਾ ਕਿ ਦੇਸ਼ ਦੇ 18ਵੇਂ ਪ੍ਰਧਾਨ ਮੰਤਰੀ ਦਾ ਦੇਹਾਂਤ ਹੋ ਗਿਆ, ਪੂਰਾ ਪਰਿਵਾਰ ਉਨ੍ਹਾਂ ਦੇ ਆਖਰੀ ਪਲਾਂ ‘ਚ ਉਨ੍ਹਾਂ ਦੇ ਨਾਲ ਸੀ। ਮੁਲਰੋਨੀ ਦੇ ਪਰਿਵਾਰ ਨੇ ਪਹਿਲਾਂ ਕਿਹਾ ਸੀ ਕਿ ਉਨ੍ਹਾਂ ਦਾ ਗਦੂਦਾਂ (ਪ੍ਰੋਸਟੇਟ) ਕੈਂਸਰ ਅਤੇ ਦਿਲ ਦੀ ਬਿਮਾਰੀ ਲਈ ਇਲਾਜ ਕੀਤਾ ਗਿਆ ਸੀ ਪਰ ਉਸਦੀ ਸਿਹਤ ਵਿਚ ਹੌਲੀ-ਹੌਲੀ ਸੁਧਾਰ ਹੋ ਰਿਹਾ ਸੀ। ਪ੍ਰੋਗਰੈਸਿਵ ਕੰਜ਼ਰਵੇਟਿਵ ਪਾਰਟੀ ਦੀ ਅਗਵਾਈ ਕਰਨ ਵਾਲੇ ਮਲਰੋਨੀ ਨੇ 1984 ਵਿਚ ਕੈਨੇਡੀਅਨ ਇਤਿਹਾਸ ਵਿਚ ਸਭ ਤੋਂ ਵੱਡਾ ਬਹੁਮਤ ਹਾਸਲ ਕੀਤਾ ਸੀ। ਉਹ 1993 ਤੱਕ ਦੇਸ਼ ਦੇ ਪ੍ਰਧਾਨ ਮੰਤਰੀ ਰਹੇ।