ਕੈਨੇਡਾ ਪੜ੍ਹਾਈ ਕਰਨ ਗਏ ਪੰਜਾਬੀ ਨੌਜਵਾਨ ਵੱਲੋਂ ਖੁਦਕੁਸ਼ੀ

288
Share

ਨਿਊਯਾਰਕ/ਟੋਰਾਂਟੋ, 9 ਮਾਰਚ (ਰਾਜ ਗੋਗਨਾ/ਪੰਜਾਬ ਮੇਲ)- ਅੰਤਰਰਾਸ਼ਟਰੀ ਵਿਦਿਆਰਥੀ ਦੇ ਤੌਰ ’ਤੇ ਪੰਜਾਬ ਦੇ ਕਸਬਾ ਭਾਈਰੂਪਾ (ਜ਼ਿਲ੍ਹਾ ਬਠਿੰਡਾ) ਤੋਂ ਕੈਨੇਡਾ ’ਚ ਪੜ੍ਹਾਈ ਕਰਨ ਆਏ ਇਕ ਨੌਜਵਾਨ ਅਨਮੋਲਦੀਪ ਸਿੰਘ ਗੋਲਡੀ (22) ਵੱਲੋਂ ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿਖੇ ਆਪਣੇ ਆਪ ਨੂੰ ਫਾਹਾ ਲਗਾ ਖੁਦਕੁਸ਼ੀ ਕਰ ਲਏ ਜਾਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਮਿ੍ਰਤਕ ਨੌਜਵਾਨ ਅਗਸਤ 2021 ’ਚ ਕੈਨੇਡਾ ’ਚ ਆਇਆ ਸੀ। ਪੁਲਿਸ ਨੇ ਬੀਤੇ ਸ਼ਨੀਵਾਰ ਪਰਿਵਾਰ ਨੂੰ ਫ਼ੋਨ ਕਰਕੇ ਅਨਮੋਲਦੀਪ ਵੱਲੋਂ ਖੁਦਕੁਸ਼ੀ ਕਰ ਲਏ ਜਾਣ ਦੀ ਜਾਣਕਾਰੀ ਦਿੱਤੀ। ਪਰਿਵਾਰ ਮੁਤਾਬਕ ਨੌਜਵਾਨ ਵਿੰਡਸਰ ਵਿਖੇ ਪੜ੍ਹਾਈ ਲਈ ਗਿਆ ਸੀ ਪਰ ਪਿਛਲੇ ਕੁੱਝ ਮਹੀਨਿਆਂ ਤੋਂ ਉਹ ਮਾਨਸਿਕ ਤਣਾਅ ’ਚ ਸੀ ਅਤੇ ਆਪਣੀ ਪੜ੍ਹਾਈ ਅੱਧ ਵਿਚਕਾਰ ਹੀ ਛੱਡ ਕੇ ਬਰੈਂਪਟਨ ਵਿਖੇ ਰਹਿ ਰਿਹਾ ਸੀ। ਮਿ੍ਰਤਕ ਆਪਣੇ ਮਾਪਿਆ ਦਾ ਇਕਲੌਤਾ ਪੁੱਤਰ ਸੀ।

Share