13.2 C
Sacramento
Thursday, June 1, 2023
spot_img

ਕੈਨੇਡਾ ਬਾਰਡਰ ਸਕਿਓਰਿਟੀ ਏਜੰਸੀ ਵੱਲੋਂ 700 ਪੰਜਾਬੀ ਵਿਦਿਆਰਥੀਆਂ ਨੂੰ ਦੇਸ਼ ਛੱਡਣ ਦਾ ਹੁਕਮ

ਓਟਵਾ, 11 ਮਈ (ਪੰਜਾਬ ਮੇਲ)- ਕੈਨੇਡਾ ਬਾਰਡਰ ਸਕਿਓਰਿਟੀ ਏਜੰਸੀ ਨੇ ਕੈਨੇਡਾ ‘ਚ ਪੜ੍ਹ ਰਹੇ ਭਾਰਤੀ ਵਿਦਿਆਰਥੀਆਂ ਨੂੰ ਵੱਡਾ ਝਟਕਾ ਦਿੱਤਾ ਹੈ। ਕੈਨੇਡਾ ਬਾਰਡਰ ਸਕਿਓਰਿਟੀ ਏਜੰਸੀ ਨੇ 700 ਪੰਜਾਬੀ ਵਿਦਿਆਰਥੀਆਂ ਨੂੰ ਡਿਪੋਰਟ ਕਰਨ ਦੇ ਨੋਟਿਸ ਜਾਰੀ ਕਰ ਕੇ ਕੁਝ ਦਿਨਾਂ ਦੇ ਅੰਦਰ ਕੈਨੇਡਾ ਛੱਡਣ ਦੇ ਹੁਕਮ ਦਿੱਤੇ ਹਨ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਵਿਦਿਆਰਥੀਆਂ ਨੇ ਜਲੰਧਰ ਦੀ ਇਕ ਏਜੰਸੀ ਐਜੂਕੇਸ਼ਨ ਮਾਈਗ੍ਰੇਸ਼ਨ ਰਾਹੀਂ ਕੈਨੇਡਾ ਦਾ ਸਟੱਡੀ ਵੀਜ਼ਾ ਲਿਆ ਸੀ, ਕੈਨੇਡਾ ਵਿਚ ਇਸ ਤਰ੍ਹਾਂ ਦੀ ਸਿੱਖਿਆ ਨਾਲ ਧੋਖਾਧੜੀ ਦਾ ਇਹ ਪਹਿਲਾ ਮਾਮਲਾ ਹੈ।
ਦਰਅਸਲ, ਇਨ੍ਹਾਂ ਵਿਦਿਆਰਥੀਆਂ ਨੇ ਕੈਨੇਡਾ ਵਿਚ ਆਪਣੀ ਪੜ੍ਹਾਈ ਪੂਰੀ ਕੀਤੀ ਸੀ ਪਰ ਜਦੋਂ ਉਨ੍ਹਾਂ ਨੇ ਪੀ.ਆਰ. ਲਈ ਅਪਲਾਈ ਕੀਤਾ ਤਾਂ ਜਾਂਚ ਵਿਚ ਇਨ੍ਹਾਂ ਦੇ ਦਸਤਾਵੇਜ਼ ਜਾਅਲੀ ਪਾਏ ਗਏ, ਜਦੋਂ ਕਿ ਉਕਤ ਦਸਤਾਵੇਜ਼ਾਂ ਦੇ ਆਧਾਰ ‘ਤੇ ਉਨ੍ਹਾਂ ਨੂੰ ਨਾ ਸਿਰਫ਼ ਵੀਜ਼ਾ ਮਿਲਿਆ, ਸਗੋਂ ਕੈਨੇਡਾ ਦੇ ਕਾਲਜਾਂ ‘ਚ ਦਾਖ਼ਲਾ ਵੀ ਮਿਲ ਗਿਆ।
ਐਜੂਕੇਸ਼ਨ ਮਾਈਗ੍ਰੇਸ਼ਨ ਸਰਵਿਸ ਏਜੰਸੀ ਚਲਾਉਣ ਵਾਲੇ ਬ੍ਰਿਜੇਸ਼ ਮਿਸ਼ਰਾ ਨਾਂ ਦੇ ਵਿਅਕਤੀ ਨੇ ਇਨ੍ਹਾਂ ਵਿਦਿਆਰਥੀਆਂ ਨਾਲ ਧੋਖਾਧੜੀ ਕੀਤੀ। ਇਨ੍ਹਾਂ 700 ਵਿਦਿਆਰਥੀਆਂ ਨੇ ਬ੍ਰਿਜੇਸ਼ ਮਿਸ਼ਰਾ ਰਾਹੀਂ ਹੀ ਸਟੱਡੀ ਵੀਜ਼ਾ ਲਈ ਅਪਲਾਈ ਕੀਤਾ ਸੀ। ਇੰਨਾ ਹੀ ਨਹੀਂ, ਮਿਸ਼ਰਾ ਨੇ ਇਨ੍ਹਾਂ ਸਾਰੇ 700 ਵਿਦਿਆਰਥੀਆਂ ਤੋਂ 16-16 ਲੱਖ ਰੁਪਏ ਲਏ ਸਨ। ਬ੍ਰਿਜੇਸ਼ ਮਿਸ਼ਰਾ ਨੇ ਬੜੀ ਚਲਾਕੀ ਨਾਲ ਇਨ੍ਹਾਂ ਵਿਦਿਆਰਥੀਆਂ ਤੋਂ ਸਾਰੇ ਦਸਤਾਵੇਜ਼ਾਂ ‘ਤੇ ਦਸਤਖਤ ਕਰਵਾ ਲਏ ਪਰ ਖੁਦ ਦਸਤਖਤ ਨਹੀਂ ਕੀਤੇ। ਇਸੇ ਲਈ ਕੈਨੇਡੀਅਨ ਏਜੰਸੀਆਂ ਇਸ ਗੱਲ ਨੂੰ ਸਵੀਕਾਰ ਨਹੀਂ ਕਰਦੀਆਂ ਪਰ ਵਿਦਿਆਰਥੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਸ ਬਾਰੇ ਕੁਝ ਨਹੀਂ ਪਤਾ।
ਤੁਹਾਨੂੰ ਦੱਸ ਦੇਈਏ ਕਿ ਇਨ੍ਹਾਂ ਵਿਦਿਆਰਥੀਆਂ ਨੂੰ 2018-19 ਵਿਚ ਪੜ੍ਹਾਈ ਲਈ ਕੈਨੇਡਾ ਭੇਜਿਆ ਗਿਆ ਸੀ। ਇਹ ਦਾਖਲਾ ਆਫਰ ਲੈਟਰ ਲਗਭਗ 5 ਸਾਲ ਪੁਰਾਣੇ ਹਨ। ਪਰ ਇਸ ਦਾ ਖੁਲਾਸਾ ਉਦੋਂ ਹੋਇਆ ਜਦੋਂ ਇਨ੍ਹਾਂ ਸਾਰੇ ਵਿਦਿਆਰਥੀਆਂ ਨੇ ਆਪਣੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਉਥੇ ਪੀ.ਆਰ. ਲਈ ਅਪਲਾਈ ਕੀਤਾ। ਹੁਣ ਇਨ੍ਹਾਂ 700 ਵਿਦਿਆਰਥੀਆਂ ਦੇ ਭਵਿੱਖ ‘ਤੇ ਸੰਕਟ ਖੜ੍ਹਾ ਹੋ ਗਿਆ ਹੈ।

Related Articles

Stay Connected

0FansLike
3,790FollowersFollow
20,800SubscribersSubscribe
- Advertisement -spot_img

Latest Articles