#CANADA #PUNJAB

ਕੈਨੇਡਾ ਵਿੱਚ ਕਬੱਡੀ ਪ੍ਰਮੋਟਰ ਨੀਟੂ ਕੰਗ ਨੂੰ ਗੋਲੀਆਂ ਮਾਰੀਆਂ

ਜਲੰਧਰ, 6 ਮਈ (ਪੰਜਾਬ ਮੇਲ)- ਕੈਨੇਡਾ ਦੇ ਨਾਮਵਰ ਕਬੱਡੀ ਪ੍ਰਮੋਟਰ ਨੀਟੂ ਕੰਗ ਨੂੰ ਲੰਘੀ ਸਵੇਰੇ ਸਰੀ ਵਿੱਚ ਉਸ ਦੀ ਰਿਹਾਇਸ਼ ਦੇ ਬਾਹਰ ਗੋਲੀਆਂ ਮਾਰ ਦਿੱਤੀਆਂ ਗਈਆਂ। ਹਮਲਾਵਰ ਉਸ ਦੀ ਰਿਹਾਇਸ਼ ਦੇ ਬਾਹਰ ਪਹਿਲਾਂ ਹੀ ਇੰਤਜ਼ਾਰ ਕਰ ਰਹੇ ਸਨ ਅਤੇ ਜਿਵੇਂ ਹੀ ਉਹ ਆਪਣੇ ਘਰ ਤੋਂ ਬਾਹਰ ਨਿਕਲਿਆ ਤਾਂ ਉਸ ‘ਤੇ ਗੋਲੀਆਂ ਚਲਾ ਦਿੱਤੀਆਂ ਗਈਆਂ। ਸੂਤਰਾਂ ਨੇ ਦੱਸਿਆ ਕਿ ਨੀਟੂ ਕੰਗ ਦੇ ਘੱਟੋ-ਘੱਟ ਦੋ ਗੋਲੀਆਂ ਲੱਗੀਆਂ ਹਨ। ਇੱਕ ਉਸ ਦੇ ਪੇਟ ਵਿੱਚ ਅਤੇ ਦੂਜੀ ਲੱਤ ਵਿੱਚ। ਉਸ ਨੂੰ ਹਸਪਤਾਲ ਲਿਜਾਇਆ ਗਿਆ। ਕੰਗ ਉੱਤਰੀ ਭਾਰਤ ਸਰਕਲ ਸਟਾਈਲ ਕਬੱਡੀ ਫੈਡਰੇਸ਼ਨ (ਐੱਨਆਈਸੀਕੇਐੱਫ) ਦਾ ਵੱਡਾ ਆਗੂ ਹੈ ਅਤੇ ਵਿਸ਼ਵ ਦੇ ਸਭ ਤੋਂ ਮਸ਼ਹੂਰ ਕਬੱਡੀ ਪ੍ਰਮੋਟਰਾਂ ਵਿੱਚੋਂ ਇੱਕ ਹੈ। ਉਹ ਜਲੰਧਰ ਦੇ ਉਗੀ ਪਿੰਡ ਦਾ ਰਹਿਣ ਵਾਲਾ ਹੈ।

Leave a comment