ਕੈਨੇਡਾ ਵੱਲੋਂ ਪੰਜਾਬ ਤੇ ਗੁਜਰਾਤ ਸਮੇਤ ਹੋਰਨਾਂ ਸੂਬਿਆਂ ਦੀ ਯਾਤਰਾ ’ਤੇ ਆਏ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ

41
Share

ਨਵੀਂ ਦਿੱਲੀ, 29 ਸਤੰਬਰ (ਪੰਜਾਬ ਮੇਲ)- ਕੈਨੇਡਾ ਨੇ ਭਾਰਤ ਯਾਤਰਾ ਲਈ ਸੋਧੀ ਹੋਈ ਐਡਵਾਈਜ਼ਰੀ ਜਾਰੀ ਕਰਦਿਆਂ ਆਪਣੇ ਨਾਗਰਿਕਾਂ ਨੂੰ ਪੰਜਾਬ, ਗੁਜਰਾਤ ਅਤੇ ਰਾਜਸਥਾਨ ਸਣੇ ਕੁੱਝ ਹੋਰਨਾਂ ਸੂਬਿਆਂ ਵਿਚ ਸਫ਼ਰ ਕਰਨ ਮੌਕੇ ਵਧੇਰੇ ਚੌਕਸ ਰਹਿਣ ਦੀ ਸਲਾਹ ਦਿੱਤੀ ਹੈ।
ਕੈਨੇਡਾ ਨੇ ਇਹ ਸਲਾਹ ਅਜਿਹੇ ਮੌਕੇ ਦਿੱਤੀ ਹੈ, ਜਦੋਂ ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਬੀਤੇ ਦਿਨੀਂ ਕੈਨੇਡਾ ਰਹਿੰਦੇ ਆਪਣੇ ਨਾਗਰਿਕਾਂ ਨੂੰ ਉਥੇ ਵਧੇ ਨਫ਼ਰਤੀ ਅਪਰਾਧ, ਹਿੰਸਾ ਅਤੇ ਹੋਰ ਭਾਰਤ ਵਿਰੋਧੀ ਸਰਗਰਮੀਆਂ ਦੇ ਹਵਾਲੇ ਨਾਲ ਚੌਕਸ ਰਹਿਣ ਤੇ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਸੀ।

Share