ਟੋਰਾਂਟੋ, 26 ਸਤੰਬਰ (ਪੰਜਾਬ ਮੇਲ)- ਖਾਲਿਸਤਾਨੀ ਆਗੂ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਕਾਰਨ ਪੈਦਾ ਹੋਏ ਕੂਟਨੀਤਕ ਵਿਵਾਦ ਦੇ ਮੱਦੇਨਜ਼ਰ ਕੈਨੇਡਾ ਨੇ ਭਾਰਤ ਵਿਚ ਆਪਣੇ ਨਾਗਰਿਕਾਂ ਲਈ ਟਰੈਵਲ ਐਡਵਾਈਜ਼ਰੀ ਨੂੰ ਅੱਪਡੇਟ ਕਰਦੇ ਹੋਏ ਉਨ੍ਹਾਂ ਨੂੰ ਚੌਕਸ ਰਹਿਣ ਅਤੇ ਸਾਵਧਾਨੀ ਵਰਤਣ ਲਈ ਕਿਹਾ ਹੈ। ਕੈਨੇਡੀਅਨ ਸਰਕਾਰ ਨੇ ਅਪਡੇਟ ਵਿਚ ਕਿਹਾ, ‘ਕੈਨੇਡਾ ਅਤੇ ਭਾਰਤ ਵਿਚ ਹਾਲ ਹੀ ਦੇ ਘਟਨਾਕ੍ਰਮ ਦੇ ਸੰਦਰਭ ਵਿਚ ਸੋਸ਼ਲ ਮੀਡੀਆ ‘ਤੇ ਕੈਨੇਡਾ ਪ੍ਰਤੀ ਵਿਰੋਧ ਪ੍ਰਦਰਸ਼ਨ ਅਤੇ ਕੁਝ ਨਕਾਰਾਤਮਕ ਭਾਵਨਾਵਾਂ ਸਾਹਮਣੇ ਆਈਆਂ ਹਨ। ਇਸ ਲਈ ਭਾਰਤ ਵਿਚਲੇ ਕੈਨੇਡਾ ਦੇ ਨਾਗਰਿਕ ਚੌਕਸ ਅਤੇ ਸਾਵਧਾਨੀ ਰਹਿਣ।
ਕੈਨੇਡਾ ਵੱਲੋਂ ਭਾਰਤ ਵਿਚਲੇ ਆਪਣੇ ਨਾਗਰਿਕਾਂ ਨੂੰ ਚੌਕਸ ਰਹਿਣ ਤੇ ਸਾਵਧਾਨੀ ਵਰਤਣ ਦੀ ਐਡਵਾਈਜ਼ਰੀ ਜਾਰੀ
