#CANADA

ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਲਜੀਤ ਦੋਸਾਂਝ ਦੇ ਸ਼ੋਅ ‘ਚ ਪਹੁੰਚੇ

ਟੋਰਾਂਟੋ, 17 ਜੁਲਾਈ (ਰਾਜ ਗੋਗਨਾ/ਪੰਜਾਬ ਮੇਲ)- ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਦਲਜੀਤ ਦੋਸਾਂਝ ਦੇ ਸ਼ੋਅ ਵਿਚ ਅਚਾਨਕ ਹਾਜ਼ਰੀ ਭਰ ਕੇ ਆਮ ਲੋਕਾਂ ਨੂੰ ਹੈਰਾਨ ਕਰ ਦਿੱਤਾ। ਸਟੇਜ ‘ਤੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਦਲਜੀਤ ਦੋਸਾਂਝ ਨੇ ਗਲਵਕੜੀ ਪਾ ਕੇ ਮੁਲਾਕਾਤ ਕੀਤੀ। ਰੋਜਰਸ ਸੈਂਟਰ ਵਿਖੇ ਹੋਇਆ ਦਲਜੀਤ ਦੋਸਾਂਝ ਦਾ ਇਹ ਸ਼ੋਅ ਨੱਕੋ-ਨੱਕ ਭਰਿਆ ਹੋਇਆ ਸੀ। 50 ਹਜ਼ਾਰ ਦੇ ਕਰੀਬ ਲੋਕ ਇਸ ਹਾਲ ਵਿਚ ਹਾਜ਼ਰ ਸਨ। ਜਸਟਿਨ ਟਰੂਡੋ ਨੇ ਆਪਣੇ ਐਕਸ ਅਕਾਊਂਟ ‘ਤੇ ਵੀ ਇਸ ਮੁਲਾਕਾਤ ਦੀਆਂ ਫੋਟੋਆਂ ਸਾਂਝੀਆਂ ਕੀਤੀਆਂ। ਸਿੱਖ ਭਾਈਚਾਰੇ ਲਈ ਇਹ ਬੜੀ ਮਾਣ ਵਾਲੀ ਗੱਲ ਹੈ ਕਿ ਇਕ ਵਿਕਸਿਤ ਦੇਸ਼ ਦਾ ਪ੍ਰਧਾਨ ਮੰਤਰੀ ਦਸਤਾਰਧਾਰੀ ਪੰਜਾਬੀ ਕਲਾਕਾਰ ਨੂੰ ਸ਼ੁੱਭ ਕਾਮਨਾਵਾਂ ਦੇਣ ਲਈ ਜਾਂਦਾ ਹੈ।