#INDIA

ਕੈਨੇਡੀਅਨ ਸੰਸਦ ਵੱਲੋਂ ਨਿੱਝਰ ਨੂੰ ਸ਼ਰਧਾਂਜਲੀ ਦੇਣ ਦੀ ਭਾਰਤ ਵੱਲੋਂ ਆਲੋਚਨਾ

ਨਵੀਂ ਦਿੱਲੀ, 21 ਜੂਨ (ਪੰਜਾਬ ਮੇਲ)- ਭਾਰਤ ਨੇ ਕੈਨੇਡੀਅਨ ਸੰਸਦ ਵੱਲੋਂ ਖਾਲਿਸਤਾਨੀ ਕੱਟੜਪੰਥੀ ਹਰਦੀਪ ਸਿੰਘ ਨਿੱਝਰ ਦੀ ਯਾਦ ਵਿਚ ਇੱਕ ਮਿੰਟ ਦਾ ਮੌਨ ਰੱਖਣ ਦੀ ਆਲੋਚਨਾ ਕੀਤੀ। ਨਿੱਝਰ ਨੂੰ ਪਿਛਲੇ ਸਾਲ ਜੂਨ ਵਿਚ ਬ੍ਰਿਟਿਸ਼ ਕੋਲੰਬੀਆ ਦੇ ਸਰੀ ਵਿਚ ਗੋਲੀ ਮਾਰ ਕੇ ਮਾਰ ਦਿੱਤਾ ਗਿਆ ਸੀ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ, ‘ਅਸੀਂ ਅੱਤਵਾਦ ਨੂੰ ਸਿਆਸੀ ਥਾਂ ਦੇਣ ਅਤੇ ਹਿੰਸਾ ਦੀ ਵਕਾਲਤ ਕਰਨ ਵਾਲੇ ਕਿਸੇ ਵੀ ਕਦਮ ਦਾ ਵਿਰੋਧ ਕਰਦੇ ਹਾਂ।’ ਪਿਛਲੇ ਸਾਲ ਸਤੰਬਰ ਵਿਚ ਨਿੱਝਰ ਦੀ ਹੱਤਿਆ ਵਿਚ ਭਾਰਤੀ ਏਜੰਟਾਂ ਦੀ ਸੰਭਾਵੀ ਸ਼ਮੂਲੀਅਤ ਦੇ ਪ੍ਰਧਾਨ ਮੰਤਰੀ ਜਸਟਿਸ ਟਰੂਡੋ ਦੇ ਦੋਸ਼ਾਂ ਤੋਂ ਬਾਅਦ ਦੋਵਾਂ ਦੇਸ਼ਾਂ ਦੇ ਸਬੰਧ ਤਣਾਅਪੂਰਨ ਹੋ ਗਏ ਸਨ। ਭਾਰਤ ਨੇ ਟਰੂਡੋ ਦੇ ਦੋਸ਼ਾਂ ਨੂੰ ਬੇਤੁਕਾ ਦੱਸਦਿਆਂ ਰੱਦ ਕੀਤਾ।