ਕੈਪਟਨ ਅਮਰਿੰਦਰ ਵੱਲੋਂ ਨਵਜੋਤ ਸਿੱਧੂ ਨੂੰ ਦੁਪਹਿਰ ਦੇ ਖਾਣੇ ਲਈ ਸੱਦਾ

428
Share

ਚੰਡੀਗੜ੍ਹ, 16 ਮਾਰਚ (ਪੰਜਾਬ ਮੇਲ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਇਕ ਨਵਜੋਤ ਸਿੱਧੂ ਨੂੰ ਭਲਕੇ ਦੁਪਹਿਰ ਦੇ ਖਾਣੇ ਲਈ ਸੱਦਿਆ ਹੈ। ਮੁੱਖ ਮੰਤਰੀ ਨੇ ਦੂਜੀ ਵਾਰ ਨਵਜੋਤ ਸਿੱਧੂ ਨੂੰ ਸਿਸਵਾਂ ਫਾਰਮ ਹਾਊਸ ’ਤੇ ਦੁਪਹਿਰ ਦੇ ਖਾਣੇ ਲਈ ਸੱਦਾ ਦਿੱਤਾ ਹੈ। ਇਸ ਤੋਂ ਪਹਿਲਾਂ 25 ਨਵੰਬਰ ਨੂੰ ਨਵਜੋਤ ਸਿੱਧੂ ਤੇ ਅਮਰਿੰਦਰ ਸਿੰਘ ਦੁਪਹਿਰ ਦੇ ਖਾਣੇ ’ਤੇ ਮਿਲੇ ਸਨ। ਸੂਤਰਾਂ ਅਨੁਸਾਰ ਭਲਕੇ ਦੀ ਮੀਟਿੰਗ ’ਚ ਨਵਜੋਤ ਸਿੱਧੂ ਦੀ ਮੁੱਖ ਧਾਰਾ ’ਚ ਵਾਪਸੀ ਦਾ ਮੁੱਢ ਬੱਝ ਸਕਦਾ ਹੈ ਤੇ 2022 ਵਿਧਾਨ ਸਭਾ ਨੂੰ ਦੇਖਦਿਆਂ ਉਨ੍ਹਾਂ ਨੂੰ ਅਹਿਮ ਜ਼ਿੰਮੇਵਾਰੀ ਦਿੱਤੀ ਜਾ ਸਕਦੀ ਹੈ।

Share