ਜਲੰਧਰ, 13 ਫਰਵਰੀ (ਪੰਜਾਬ ਮੇਲ)- ਕੈਪਟਨ ਅਮਰਿੰਦਰ ਸਿੰਘ ਨੂੰ ਸੰਮਨ ਭੇਜਣ ਵਾਲੇ ਈ. ਡੀ. ਅਧਿਕਾਰੀ ਰਵੀ ਤਿਵਾਰੀ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਜਲੰਧਰ ਸਥਿਤ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਸੰਯੁਕਤ ਨਿਰਦੇਸ਼ਕ ਰਵੀ ਤਿਵਾੜੀ ਦਾ ਤਬਾਦਲਾ ਚੇਨਈ ਕੀਤਾ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਕਲੋਜ਼ਰ ਰਿਪੋਰਟ ਲੀਕ ਹੋਣ ਦੇ ਮਾਮਲੇ ‘ਚ ਇਹ ਵੱਡੀ ਕਾਰਵਾਈ ਕੀਤੀ ਗਈ ਹੈ।
ਇਹ ਉਹੀ ਆਈ.ਆਰ.ਐੱਸ. ਅਧਿਕਾਰੀ ਹਨ, ਜਿਨ੍ਹਾਂ ਨੇ ਵਿਦੇਸ਼ਾਂ ਵਿਚ ਜਾਇਦਾਦ ਦੇ ਮਾਮਲੇ ਵਿਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਪੁੱਤਰ ਰਣਇੰਦਰ ਸਿੰਘ ਨੂੰ ਸੰਮਨ ਜਾਰੀ ਕਰਕੇ ਈ.ਡੀ. ਦਫ਼ਤਰ ਵਿਚ ਪੇਸ਼ ਹੋਣ ਲਈ ਕਿਹਾ ਸੀ। ਇਥੇ ਇਹ ਵੀ ਦੱਸਣਯੋਗ ਬਣਦਾ ਹੈ ਕਿ ਕਾਂਗਰਸ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਯਾਦ ਆ ਗਈ ਹੈ।
ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਨੇ ਵੀਰਵਾਰ ਨੂੰ ਕਿਹਾ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਵਿਚ ਸ਼ਾਮਲ ਹੋਣਾ ਚਾਹੁੰਦੇ ਹਨ, ਤਾਂ ਹਾਈ ਕਮਾਂਡ ਇਸ ‘ਤੇ ਵਿਚਾਰ ਕਰ ਸਕਦੀ ਹੈ। ਬਘੇਲ ਦੇ ਇਸ ਬਿਆਨ ਨੇ ਇਕ ਪਾਸੇ ਰਾਜਨੀਤਿਕ ਹਲਕਿਆਂ ਵਿਚ ਹਲਚਲ ਮਚਾ ਦਿੱਤੀ, ਉਥੇ ਹੀ ਦੂਜੇ ਪਾਸੇ ਇਸ ਨੇ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਵਿਚ ਹਲਚਲ ਪੈਦਾ ਕਰ ਦਿੱਤੀ ਹੈ, ਜੋ ਮੁੱਖ ਮੰਤਰੀ ਦੀ ਕੁਰਸੀ ‘ਤੇ ਨਜ਼ਰਾਂ ਟਿਕਾਈ ਬੈਠੇ ਸਨ।
ਕੈਪਟਨ ਅਮਰਿੰਦਰ ਸਿੰਘ ਨੂੰ ਸੰਮਨ ਭੇਜਣ ਵਾਲੇ ਈ.ਡੀ. ਅਧਿਕਾਰੀ ਦਾ ਤਬਾਦਲਾ

