ਕੈਪਟਨ ਤੇ ਸਿੱਧੂ ਵਿਚਾਲੇ ਲੰਬੇ ਸਮੇਂ ਤੋਂ ਚੱਲ ਰਹੀ ਕੁੜੱਤਣ ਘਟੀ : ਰਾਵਤ

556

ਨਵੀਂ ਦਿੱਲੀ, 11 ਅਕਤੂਬਰ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਅਤੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਦਰਮਿਆਨ ਲੰਬੇ ਸਮੇਂ ਤੋਂ ਚੱਲ ਰਹੀ ਕੁੜੱਤਣ ਸਬੰਧੀ ਕਾਂਗਰਸ ਦੇ ਜਨਰਲ ਸਕੱਤਰ ਅਤੇ ਸੂਬਾ ਇੰਚਾਰਜ ਹਰੀਸ਼ ਰਾਵਤ ਨੇ ਐਤਵਾਰ ਨੂੰ ਕਿਹਾ ਕਿ ਦੋਵੇਂ ਨੇਤਾਵਾਂ ਵਿਚਾਲੇ ਦੂਰੀ ਘੱਟ ਗਈ ਹੈ ਅਤੇ ਨਾਲ ਕੰਮ ਕਰਨ ਬਾਰੇ ਦੋਵਾਂ ਨੇਤਾਵਾਂ ਤੋਂ ਸਕਾਰਾਤਮਕ ਸੰਕੇਤ ਮਿਲ ਰਹੇ ਹਨ। ਸ੍ਰੀ ਰਾਵਤ ਨੇ ਕਿਹਾ ਸਿੱਧੂ ਨੂੰ ਪੰਜਾਬ ਵਿਚ ਮੌਜੂਦਾ ਲੀਡਰਸ਼ਿਪ ਨਾਲ ਖੜਾ ਕਰਨਾ ਚੁਣੌਤੀ ਭਰਪੂਰ ਕੰਮ ਹੈ ਪਰ ਉਹ ਇੰਚਾਰਜ ਵਜੋਂ ਇਹਦੀ ਕੋਸ਼ਿਸ਼ ਕਰਨਗੇ ਕਿ ਸਾਬਕਾ ਕ੍ਰਿਕਟਰ ਦੀ ਰਾਹੁਲ ਗਾਂਧੀ ਨਾਲ ਮੁਲਾਕਾਤ ਹੋ ਜਾਵੇ। ਉਨ੍ਹਾਂ ਕਿਹਾ ਕਿ ਸਿੱਧੂ ਸਮਝਦੇ ਹਨ ਕਿ ਉਨ੍ਹਾਂ ਨੂੰ ਕਾਂਗਰਸ ਨਾਲੋਂ ਵਧੀਆ ਪਲੇਟਫਾਰਮ ਨਹੀਂ ਮਿਲ ਸਕਦਾ।