#PUNJAB

ਕੈਪਟਨ ਦੇ ਸਲਾਹਕਾਰ ਨੂੰ ਭਰਤ ਇੰਦਰ ਚਾਹਲ ਨੂੰ ਵੱਡੀ ਰਾਹਤ, ਕੀ ਵਿਜੀਲੈਂਸ ਨਹੀਂ ਕਰ ਸਕੇਗੀ ਗ੍ਰਿਫ਼ਤਾਰ ? 

ਜਲੰਧਰ, 28 ਜੁਲਾਈ (ਪੰਜਾਬ ਮੇਲ)-  ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਰਹੇ ਭਰਤ ਇੰਦਰ ਸਿੰਘ ਚਾਹਲ ਨੂੰ ਬੁੱਧਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਥੋੜ੍ਹੀ ਰਾਹਤ ਜ਼ਰੂਰ ਮਿਲੀ ਹੈ। ਹਾਈ ਕੋਰਟ ਨੇ ਕਿਹਾ ਕਿ ਜੇਕਰ ਭਰਤ ਇੰਦਰ ਸਿੰਘ ਚਾਹਲ ਖਿਲਾਫ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ FIR ਦਰਜ ਹੁੰਦੀ ਹੈ ਤਾਂ ਚਾਹਲ ਨੂੰ ਗ੍ਰਿਫਤਾਰੀ ਤੋਂ ਬਚਣ ਲਈ ਅਗਾਊਂ ਜ਼ਮਾਨਤ ਦਾਇਰ ਕਰਨ ਲਈ ਤਿੰਨ ਦਿਨ ਦਾ ਸਮਾਂ ਦਿੱਤਾ ਜਾਵੇ।

ਹਾਈ ਕੋਰਟ ਨੇ ਇਸ ਮਾਮਲੇ ‘ਚ ਪਟੀਸ਼ਨ ‘ਤੇ ਅਗਲੀ ਸੁਣਵਾਈ 7 ਅਗਸਤ ਲਈ ਤੈਅ ਕੀਤੀ ਹੈ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਰਹੇ ਭਰਤ ਇੰਦਰ ਸਿੰਘ ਚਾਹਲ ਤਰਫੋਂ ਪਟੀਸ਼ਨ ਦਾਇਰ ਕਰਕੇ ਕਿਹਾ ਗਿਆ ਸੀ ਕਿ ਵਿਜੀਲੈਂਸ ਉਸ ਦੀਆਂ ਦੋ ਜਾਇਦਾਦਾਂ ਦੀ ਜਾਂਚ ਕਰ ਰਹੀ ਹੈ। ਪਹਿਲਾ ਪਟਿਆਲਾ-ਫਤਿਹਗੜ੍ਹ ਰੋਡ ‘ਤੇ ਮੈਰਿਜ ਪੈਲੇਸ ਹੈ ਅਤੇ ਦੂਜਾ ਪੁਡਾ ਇਨਕਲੇਵ ਵਿਚ ਵਪਾਰਕ ਜਾਇਦਾਦ ਦੀ ਉਸਾਰੀ ਨਾਲ ਸਬੰਧਤ ਹੈ।

ਚਾਹਲ ਵੱਲੋਂ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਵਿਜੀਲੈਂਸ ਦੋਵਾਂ ਜਾਇਦਾਦਾਂ ਬਾਰੇ ਨੋਟਿਸ ਦੇ ਰਹੀ ਹੈ ਅਤੇ ਉਨ੍ਹਾਂ ਨੂੰ ਖਦਸ਼ਾ ਹੈ ਕਿ ਸਿਆਸੀ ਬਦਲਾਖੋਰੀ ਕਾਰਨ ਜਾਂਚ ਵਿੱਚ ਜਾਣਬੁੱਝ ਕੇ ਦੇਰੀ ਕਰਕੇ ਉਨ੍ਹਾਂ ਨੂੰ ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ। ਜਿਸ ਤੋਂ ਕਰਕੇ ਉਹਨਾਂ ਨੇ ਹਾਈ ਕੋਰਟ ਤੋਂ ਮੰਗ ਕੀਤੀ ਸੀ ਕਿ ਅਦਾਲਤ ਅਗਾਊਂ ਜ਼ਮਾਨਤ ਦੇਵੇ।

ਇਸ ਲਈ ਚਾਹਲ ਨੇ ਹਾਈਕੋਰਟ ਤੋਂ ਮੰਗ ਕੀਤੀ ਹੈ ਕਿ ਜੇਕਰ ਪਿਛਲੇ ਸਾਲ ਨਵੰਬਰ ਵਿੱਚ ਵਿਜੀਲੈਂਸ ਵੱਲੋਂ ਉਸ ਵਿਰੁੱਧ ਸ਼ੁਰੂ ਕੀਤੀ ਗਈ ਜਾਂਚ ਦੇ ਸਬੰਧ ਵਿੱਚ ਉਸ ਵਿਰੁੱਧ ਕੋਈ ਐਫਆਈਆਰ ਦਰਜ ਕੀਤੀ ਜਾਂਦੀ ਹੈ ਤਾਂ ਉਸ ਨੂੰ 14 ਦਿਨਾਂ ਦਾ ਨੋਟਿਸ ਦਿੱਤਾ ਜਾਵੇ। ਹਾਈ ਕੋਰਟ ਨੇ ਸਰਕਾਰ ਨੂੰ ਹੁਕਮ ਦਿੱਤਾ ਹੈ ਕਿ ਜੇਕਰ ਚਾਹਲ ਖਿਲਾਫ ਐਫਆਈਆਰ ਦਰਜ ਹੁੰਦੀ ਹੈ ਤਾਂ ਉਸ ਦੀ ਕਾਪੀ ਦਿੱਤੀ ਜਾਵੇ ਅਤੇ ਉਸ ਤੋਂ ਬਾਅਦ ਤਿੰਨ ਦਿਨ ਦਾ ਸਮਾਂ ਦਿੱਤਾ ਜਾਵੇ।

Leave a comment