ਕੈਪਟਨ ਵੱਲੋਂ ਕਾਂਗਰਸ ਛੱਡਣ ਦਾ ਐਲਾਨ ਪਰ ਭਾਜਪਾ ’ਚ ਜਾਣ ਤੋਂ ਇਨਕਾਰ:

241
Share

ਨਵੀਂ ਦਿੱਲੀ, 30 ਸਤੰਬਰ (ਪੰਜਾਬ ਮੇਲ)-  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਉਹ ਕਾਂਗਰਸ ਪਾਰਟੀ ਨੂੰ ਅਲਵਿਦਾ ਆਖ ਦੇਣਗੇ ਪਰ ਪਰ ਨਾਲ ਹੀ ਕਿਹਾ ਕਿ ਉਹ ਭਾਜਪਾ ’ ਸ਼ਾਮਲ ਨਹੀਂ ਹੋ ਰਹੇ। ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਸੀਨੀਅਰ ਆਗੂਆਂ ਨੂੰ ਬੇਇੱਜਤ ਕੀਤਾ ਜਾਂਦਾ ਹੈ ਤੇ ਉਨ੍ਹਾਂ ਨੂੰ ਖੁੰਝੇ ਲਗਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਅਜਿਹੀ ਬੇਇੱਜ਼ਤੀ ਨੂੰ ਸਹਿਣ ਨਹੀਂ ਕਰ ਸਕਦੇ। ਉਨ੍ਹਾਂ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਨਾਲ ਮੁਲਾਕਾਤ ਕੀਤੀ ਤੇ ਪੰਜਾਬ ਵਿੱਚ ਸੁਰੱਖਿਆ ਹਾਲਾਤ ਬਾਰੇ ਚਰਚਾ ਕੀਤੀ। ਦਿੱਲੀ ਦੌਰੇ ਬਾਅਦ ਕੈਪਟਨ ਹਵਾਈ ਜਹਾਜ਼ ਰਾਹੀਂ ਚੰਡੀਗੜ੍ਹ ਲਈ ਰਵਾਨਾ ਹੋ ਗਏ। ਇਸ ਦੌਰਾਨ ਕੈਪਟਨ ਨੇ ਆਪਣੇ ਟਵਿੱਟਰ ਅਕਾਊਂਟ ਤੋਂ ਕਾਂਗਰਸ ਸ਼ਬਦ ਹਟਾ ਦਿੱਤਾ ਹੈ।


Share