ਕੈਪਟਨ ਵੱਲੋਂ ਕੋਵਿਡ ਟੀਕੇ ਦੀ ਖੁਰਾਕ ’ਚ ਅਸਫਲ ਰਹੇ ਸਰਕਾਰੀ ਮੁਲਾਜ਼ਮਾਂ ਨੂੰ ਛੁੱਟੀ ’ਤੇ ਭੇਜਣ ਦਾ ਐਲਾਨ

309
Share

ਚੰਡੀਗੜ੍ਹ, 10 ਸਤੰਬਰ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਹੈ ਕਿ ਰਾਜ ਸਰਕਾਰ ਦੇ ਕਰਮਚਾਰੀ, ਜੋ ਮੈਡੀਕਲ ਤੋਂ ਇਲਾਵਾ ਕਿਸੇ ਹੋਰ ਕਾਰਨ ਕਰਕੇ ਕੋਵਿਡ ਟੀਕੇ ਦੀ ਪਹਿਲੀ ਖੁਰਾਕ ਲੈਣ ’ਚ ਅਸਫਲ ਰਹੇ ਹਨ, ਨੂੰ 15 ਸਤੰਬਰ ਤੋਂ ਬਾਅਦ ਛੁੱਟੀ ’ਤੇ ਭੇਜਿਆ ਜਾਵੇਗਾ। ਅੱਜ ਉੱਚ ਪੱਧਰੀ ਵਰਚੁਅਲ ਕੋਵਿਡ ਸਮੀਖਿਆ ਮੀਟਿੰਗ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਜਿਹੜੇ ਲੋਕ ਟੀਕਾਕਰਣ ਤੋਂ ਬਚਦੇ ਰਹਿੰਦੇ ਹਨ, ਉਨ੍ਹਾਂ ਨੂੰ ਪਹਿਲੀ ਖੁਰਾਕ ਮਿਲਣ ਤੱਕ ਛੁੱਟੀ ’ਤੇ ਜਾਣ ਲਈ ਕਿਹਾ ਜਾਵੇਗਾ।

Share