ਕੈਪਟਨ ਵੱਲੋਂ ਸ਼ਰਾਬ ਦੇ ਠੇਕਿਆਂ ਨੂੰ ਸਖ਼ਤੀ ਨਾਲ ਬੰਦ ਕਰਾਉਣ ਦੇ ਨਿਰਦੇਸ਼

653
Share

ਚੰਡੀਗੜ੍ਹ, 27 ਅਗਸਤ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਡੀ.ਜੀ.ਪੀ. ਦਿਨਕਰ ਗੁਪਤਾ ਨੂੰ ਸ਼ਰਾਬ ਦੇ ਠੇਕਿਆਂ ਨੂੰ ਸਖ਼ਤੀ ਨਾਲ ਬੰਦ ਕਰਾਉਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਡੀ.ਜੀ.ਪੀ. ਨੂੰ ਹਦਾਇਤ ਕੀਤੀ ਕਿ ਉਹ ਮੌਜੂਦਾ ਦਿਸ਼ਾ-ਨਿਰਦੇਸ਼ਾਂ ਅਨੁਸਾਰਾ ਰਾਜਾਂ ‘ਚ ਕੋਵਿਡ ਦੇ ਵੱਧ ਰਹੇ ਮਾਮਲਿਆਂ ਦੀ ਜਾਂਚ ਲਈ ਸ਼ਹਿਰਾਂ ਤੇ ਕਸਬਿਆਂ ‘ਚ ਸ਼ਰਾਬ ਦੇ ਠੇਕਿਆਂ ਨੂੰ ਸ਼ਾਮ 6.30 ਵਜੇ ਤੱਕ ਹੀ ਖੁੱਲ੍ਹਣ ਦਿੱਤਾ ਜਾਵੇ ਅਤੇ ਇਸ ਤੋਂ ਬਾਅਦ ਜੋ ਵੀ ਠੇਕੇ ਜਾਂ ਖੁੱਲ੍ਹੇ ਹੋਣ ਉਨ੍ਹਾਂ ਨੂੰ ਸਖ਼ਤੀ ਨਾਲ ਬੰਦ ਕਰਵਾਇਆ ਜਾਵੇ ।
ਉਨ੍ਹਾਂ ਦੱਸਿਆ ਕਿ 31 ਅਗਸਤ ਤੱਕ ਲਾਗੂ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼ਹਿਰ ‘ਚ ਸ਼ਾਮ 6:30 ਵਜੇ ਤੱਕ ਅਤੇ ਪਿੰਡਾਂ ‘ਚ ਰਾਤ 10 ਵਜੇ ਤੱਕ ਸ਼ਰਾਬ ਦੇ ਠੇਕੇ ਖੁੱਲੇ ਰਹਿਣਗੇ। ਸੂਬੇ ਦੇ ਪੇਡੂ ਖੇਤਰਾਂ ‘ਚ ਵੀ ਇਸ ਮਹਾਂਮਾਰੀ ਦੇ ਫੈਲਦਿਆਂ ਵੇਖਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿੰਡ ਦੇ ਸਰਪੰਚਾਂ ਨੂੰ ਚਿੱਠੀਆਂ ਲਿਖੀਆਂ ਜਾਣਗੀਆਂ, ਤਾਂ ਜੋ ਉਨ੍ਹਾਂ ਵਲੋਂ ਹਰ ਤਰ੍ਹਾਂ ਦੀਆਂ ਸਾਵਧਾਨੀਆਂ ਅਤੇ ਸੁਰੱਖਿਆ ਪ੍ਰੋਟੋਕੋਲ ਲਾਗੂ ਕੀਤੇ ਜਾਣ ਨੂੰ ਯਕੀਨੀ ਬਣਾਇਆ ਜਾ ਸਕੇ।


Share