#PUNJAB

ਕੈਪਟਨ ਵੱਲੋਂ ਸੋਨੀਆ ਗਾਂਧੀ ਨਾਲ ਮੁਲਾਕਾਤ ਦੀ ਅਫ਼ਵਾਹ ਦਾ ਖੰਡਨ

ਚੰਡੀਗੜ੍ਹ, 9 ਸਤੰਬਰ (ਪੰਜਾਬ ਮੇਲ)- ਭਾਜਪਾ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਦੋ ਵਾਰ ਮੁੱਖ ਮੰਤਰੀ ਰਹਿ ਚੁੱਕੇ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਉਨ੍ਹਾਂ ਅਫਵਾਹਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਕਿ ਉਨ੍ਹਾਂ ਨੇ ਕਾਂਗਰਸ ਆਗੂ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ ਸੀ। ਉਨ੍ਹਾਂ ਕਿਹਾ ਕਿ ਇਹ ਅਫ਼ਵਾਹ ਹਨ ਅਤੇ ਸਪੱਸ਼ਟ ਕੀਤਾ ਕਿ ਉਹ ਭਾਜਪਾ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਪਾਰਟੀ ਪ੍ਰਧਾਨ ਜੇ.ਪੀ. ਨੱਢਾ ਨਾਲ ਡੱਟ ਕੇ ਖੜ੍ਹੇ ਹਨ। ਸਾਬਕਾ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਨੇ ਹਮੇਸ਼ਾ ਲਈ ਆਪਣਾ ਮਨ ਬਣਾ ਲਿਆ ਹੈ ਅਤੇ ਉਹ ਹਮੇਸ਼ਾ ਭਾਜਪਾ ਪ੍ਰਤੀ ਵਚਨਬੱਧ ਰਹਿਣਗੇ।

Leave a comment