ਕੈਪਟਨ-ਸਿੱਧੂ ਵਿਵਾਦ: ਪੰਜਾਬ ’ਚ ਲਾਏ ਜਾ ਸਕਦੇ ਨੇ ਦੋ ਉਪ ਮੁੱਖ ਮੰਤਰੀ

120
Share

-ਜਾਖੜ ਤੇ ਹੋਰ ਸੀਨੀਅਰ ਕਾਂਗਰਸੀ ਆਗੂ ਦਿੱਲੀ ’ਚ ਕਮੇਟੀ ਮੈਂਬਰਾਂ ਨੂੰ ਮਿਲੇ
ਨਵੀਂ ਦਿੱਲੀ, 31 ਮਈ (ਪੰਜਾਬ ਮੇਲ)- ਪੰਜਾਬ ਕਾਂਗਰਸ ’ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਦਰਮਿਆਨ ਚੱਲ ਰਿਹਾ ਵਿਵਾਦ ਸੁਲਝਾਉਣ ਦੇ ਯਤਨ ਤੇਜ਼ ਹੋ ਗਏ ਹਨ। ਇਸ ਤਹਿਤ ਅੱਜ ਪੰਜਾਬ ਕਾਂਗਰਸ ਦੇ ਮੁਖੀ ਸੁਨੀਲ ਜਾਖੜ ਤੇ ਹੋਰ ਸੀਨੀਅਰੀ ਕਾਂਗਰਸੀ ਆਗੂਆਂ ਵਲੋਂ ਦਿੱਲੀ ਵਿਚ ਤਿੰਨ ਮੈਂਬਰੀ ਕਮੇਟੀ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਇਹ ਵੀ ਚਰਚੇ ਹਨ ਕਿ ਪੰਜਾਬ ਵਿਚ ਦੋ ਉਪ ਮੁੱਖ ਮੰਤਰੀ ਲਾਏ ਜਾ ਸਕਦੇ ਹਨ ਪਰ ਇਸ ਸਬੰਧੀ ਅੰਤਿਮ ਫੈਸਲਾ ਸਾਰੇ ਵਿਧਾਇਕਾਂ ਦੀ ਫੀਡਬੈਕ ਲੈਣ ਤੋਂ ਬਾਅਦ ਕੀਤਾ ਜਾਵੇਗਾ। ਇਹ ਵੀ ਪਤਾ ਲੱਗਾ ਹੈ ਕਿ ਨਵਜੋਤ ਸਿੱਧੂ ਸਨਮਾਨਯੋਗ ਵਾਪਸੀ ਚਾਹੁੰਦੇ ਹਨ, ਜਿਸ ਕਰਕੇ ਉਨ੍ਹਾਂ ਨੂੰ ਉਪ ਮੁੱਖ ਮੰਤਰੀ ਦਾ ਅਹੁਦਾ ਮਿਲ ਸਕਦਾ ਹੈ। ਸੂਤਰਾਂ ਤੋਂ ਇਹ ਵੀ ਪਤਾ ਲੱਗਾ ਹੈ ਕਿ ਇਸ ਮੀਟਿੰਗ ’ਚ ਮੁੱਖ ਮੰਤਰੀ ਨੂੰ ਬਦਲਣ ਦਾ ਕੋਈ ਵੀ ਮੁੱਦਾ ਸ਼ਾਮਲ ਨਹੀਂ ਹੈ। ਇਸ ਤੋਂ ਪਹਿਲਾਂ ਕਾਂਗਰਸ ਨੇ ਕੈਪਟਨ-ਸਿੱਧੂ ਵਿਵਾਦ ਨੂੰ ਖਤਮ ਕਰਨ ਲਈ ਤਿੰਨ ਮੈਂਬਰੀ ਕਮੇਟੀ ਬਣਾਈ ਸੀ, ਜਿਸ ਵਿਚ ਸੋਨੀਆ ਗਾਂਧੀ ਦੇ ਵਿਸ਼ਵਾਸਪਾਤਰ ਮਲਿਕਾਅਰਜੁਨ ਖੜਗੇ, ਹਰੀਸ਼ ਰਾਵਤ ਤੇ ਜੇ.ਪੀ. ਅਗਰਵਾਲ ਸ਼ਾਮਲ ਹਨ, ਜਿਨ੍ਹਾਂ ਵਲੋਂ ਵਿਧਾਇਕਾਂ ਤੋਂ ਤਿੰਨ ਦਿਨ ਫੀਡਬੈਕ ਲਈ ਜਾਵੇਗੀ।

Share