#PUNJAB

ਕੈਬਨਿਟ ਮੰਤਰੀ ਮੀਤ ਹੇਅਰ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਫੌਰੀ ਰਾਹਤ

ਚੰਡੀਗੜ੍ਹ, 15 ਫਰਵਰੀ (ਪੰਜਾਬ ਮੇਲ)- ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੂੰ ਚੰਡੀਗੜ੍ਹ ਪੁਲਿਸ ਵੱਲੋਂ ਕੋਰੋਨਾ ਸਮੇਂ ਦਰਜ ਕੀਤੇ ਗਏ ਕੇਸ ਵਿਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੋਂ ਫੌਰੀ ਰਾਹਤ ਨਹੀਂ ਮਿਲੀ। ਅਦਾਲਤ ਨੇ ਕਿਹਾ ਕਿ ਕਰੋਨਾ ਮਹਾਂਮਾਰੀ ਸਮੇਂ ਦਰਜ ਮਾਮਲਿਆਂ ‘ਤੇ ਸੁਣਵਾਈ ਕਰਨ ਤੋਂ ਅਦਾਲਤ ਦੇ ਇਕ ਬੈਂਚ ਨੇ ਰੋਕ ਲਾਈ ਹੋਈ ਹੈ। ਇਸ ਲਈ ਜਦੋਂ ਤੱਕ ਬੈਂਚ ਵੱਲੋਂ ਕੋਈ ਫੈਸਲਾ ਨਹੀਂ ਲਿਆ ਜਾਂਦਾ, ਉਸ ਸਮੇਂ ਤੱਕ ਮੀਤ ਹੇਅਰ ਵਿਰੁੱਧ ਕਰੋਨਾ ਮਹਾਮਾਰੀ ਦੌਰਾਨ ਚੰਡੀਗੜ੍ਹ ‘ਚ ਦਰਜ ਕੀਤੇ ਗਏ ਕੇਸ ‘ਤੇ ਕੋਈ ਸੁਣਵਾਈ ਨਹੀਂ ਹੋਵੇਗੀ। ਅਦਾਲਤ ਨੇ ਸਪੱਸ਼ਟ ਕੀਤਾ ਬੈਂਚ ਦਾ ਫੈਸਲਾ ਆਉਣ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਕੈਬਨਿਟ ਮੰਤਰੀ ਮੀਤ ਹੇਅਰ ਵਿਰੁੱਧ ਚੰਡੀਗੜ੍ਹ ਪੁਲਿਸ ਨੇ 24 ਅਕਤੂਬਰ 2020 ਨੂੰ ਕੇਸ ਦਰਜ ਕੀਤਾ ਸੀ।