ਚੰਡੀਗੜ੍ਹ, 16 ਮਈ (ਪੰਜਾਬ ਮੇਲ)-ਗੁਰੂਗ੍ਰਾਮ ਅਦਾਲਤ ਵੱਲੋਂ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਦੋ ਦਿਨ ਦੇ ਰਿਮਾਂਡ ‘ਤੇ ਈ.ਡੀ. ਦੀ ਹਿਰਾਸਤ ‘ਚ ਭੇਜ ਦਿੱਤਾ ਗਿਆ ਹੈ। ਅੱਜ ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਅੱਜ ਮੰਤਰੀ ਅਰੋੜਾ ਨੂੰ ਸੱਤ ਦਿਨਾਂ ਦਾ ਰਿਮਾਂਡ ਖ਼ਤਮ ਹੋਣ ਮਗਰੋਂ ਅਦਾਲਤ ‘ਚ ਪੇਸ਼ ਕੀਤਾ ਗਿਆ ਅਤੇ ਪੰਜ ਦਿਨਾਂ ਦੇ ਰਿਮਾਂਡ ਦੀ ਮੰਗ ਕੀਤੀ।
ਈ.ਡੀ. ਨੇ ਅੱਜ ਅਦਾਲਤ ‘ਚ ਹਾਲੇ ਜਾਂਚ ਪੂਰੀ ਨਾ ਹੋਣ ਦਾ ਤਰਕ ਦਿੱਤਾ, ਜਿਸ ਮਗਰੋਂ ਅਦਾਲਤ ਨੇ ਦੋ ਦਿਨਾਂ ਲਈ ਰਿਮਾਂਡ ਦਾ ਵਾਧਾ ਕਰ ਦਿੱਤਾ। ਜ਼ਿਕਰਯੋਗ ਹੈ ਕਿ ਈ.ਡੀ. ਨੇ 9 ਮਈ ਨੂੰ ਕੈਬਨਿਟ ਮੰਤਰੀ ਨੂੰ ਗ੍ਰਿਫ਼ਤਾਰ ਕੀਤਾ ਸੀ। ਈ.ਡੀ. ਵੱਲੋਂ ਪੀ.ਐੱਮ.ਐੱਲ.ਏ. ਤਹਿਤ ਕਰੋੜਾਂ ਰੁਪਏ ਦੀ ਮਨੀ ਲਾਂਡਰਿੰਗ ਦੇ ਇਲਜ਼ਾਮਾਂ ਤਹਿਤ ਕਾਰਵਾਈ ਕੀਤੀ ਸੀ।
ਆਮ ਆਦਮੀ ਪਾਰਟੀ ਨੇ ਈ.ਡੀ. ਦੀ ਇਸ ਕਾਰਵਾਈ ਮਗਰੋਂ ਸਮੁੱਚੇ ਪੰਜਾਬ ‘ਚ ਪ੍ਰਦਰਸ਼ਨ ਕੀਤੇ ਸਨ। ‘ਆਪ’ ਸਰਕਾਰ ਨੇ ਕੈਬਨਿਟ ਮੰਤਰੀ ਅਰੋੜਾ ਨੂੰ ਦਿੱਤੇ ਤਿੰਨ ਵਿਭਾਗਾਂ ਦੀ ਵੀ ਬਾਅਦ ਵਿਚ ਹੋਰਨਾਂ ਮੰਤਰੀਆਂ ‘ਚ ਵੰਡ ਕਰ ਦਿੱਤੀ ਗਈ ਸੀ। ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਈ.ਡੀ. ਦੀ ਕਾਰਵਾਈ ਖ਼ਿਲਾਫ਼ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੱਕ ਵੀ ਪਹੁੰਚ ਕੀਤੀ ਹੈ।
ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਰਿਮਾਂਡ ‘ਚ ਵਾਧਾ

