#CANADA

ਕੈਲਗਰੀ ‘ਚ ਪੰਜਾਬੀ ਜੋੜੇ ਦੀ ਗੋਲੀਆਂ ਲੱਗਣ ਕਾਰਨ ਸ਼ੱਕੀ ਹਾਲਤ ‘ਚ ਮੌਤ

ਕੈਲਗਰੀ, 30 ਜਨਵਰੀ (ਪੰਜਾਬ ਮੇਲ)- ਜ਼ਿਲ੍ਹਾ ਲੁਧਿਆਣਾ ਦੇ ਪਿੰਡ ਚੌਂਕੀਮਾਨ ਨਾਲ ਸਬੰਧਤ ਏਕਮਵੀਰ ਸਿੰਘ ਅਤੇ ਉਨ੍ਹਾਂ ਦੀ ਪਤਨੀ ਜੈਸਮੀਨ ਕੌਰ ਦੀ ਕੈਨੇਡਾ ਵਿਚ ਗੋਲੀਆਂ ਲੱਗਣ ਕਾਰਨ ਸ਼ੱਕੀ ਹਾਲਾਤ ਵਿਚ ਮੌਤ ਹੋ ਗਈ। ਪਹਿਲੀ ਨਜ਼ਰੇ ਇਹ ਮਾਮਲਾ ਕਤਲ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਏਕਮਵੀਰ ਸਿੰਘ ਅਤੇ ਜੈਸਮੀਨ ਕੌਰ ਕੈਨੇਡਾ ਦੇ ਸ਼ਹਿਰ ਕੈਲਗਰੀ ਦੇ ਰੈੱਡਸਟੋਨ ਇਲਾਕੇ (ਨੌਰਥ ਈਸਟ) ਵਿਚ ਰਹਿੰਦੇ ਸਨ, ਜਿੱਥੇ ਇਹ ਦਰਦਨਾਕ ਘਟਨਾ ਵਾਪਰੀ। ਘਟਨਾ ਤੋਂ ਬਾਅਦ ਇਲਾਕੇ ਵਿਚ ਸਨਸਨੀ ਫੈਲ ਗਈ ਹੈ।
ਦੂਜੇ ਪਾਸੇ ਕੈਨੇਡਾ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਘਟਨਾ ਦੇ ਕਾਰਨਾਂ ਬਾਰੇ ਅਜੇ ਤੱਕ ਕੋਈ ਸਰਕਾਰੀ ਪੁਸ਼ਟੀ ਨਹੀਂ ਹੋ ਸਕੀ। ਜਿਵੇਂ ਹੀ ਇਹ ਖਬਰ ਇਲਾਕੇ ਵਿਚ ਪਹੁੰਚੀ ਤਾਂ ਪਰਿਵਾਰ ਵਿਚ ਕੋਹਰਾਮ ਮਚ ਗਿਆ।