#AMERICA

ਕੈਲੀਫੋਰਨੀਆ ਵਿਚ ਬਦਲਿਆ ਮੌਸਮ ਦਾ ਮਿਜਾਜ਼, ਗਵਰਨਰ ਵੱਲੋਂ ਹੰਗਾਮੀ ਸਥਿੱਤੀ ਦਾ ਐਲਾਨ

ਸੈਕਰਾਮੈਂਟੋ, 5 ਮਾਰਚ (ਹੁਸਨ ਲੜੋਆ ਬੰਗਾ/ਪੰਜਾਬ ਮੇਲ)-ਭਾਰੀ ਬਰਫ਼ਬਾਰੀ ਤੇ ਸੀਤ ਲਹਿਰ ਕਾਰਨ ਕੈਲੀਫੋਰਨੀਆ ਦੇ ਗਵਰਨਰ ਗੈਵਿਨ ਨਿਊਸੋਮ ਵੱਲੋਂ 13 ਕਾਊਂਟੀਆਂ ਵਿਚ ਹੰਗਾਮੀ ਸਥਿੱਤੀ ਦਾ ਐਲਾਨ ਕੀਤਾ ਗਿਆ ਹੈ। ਸਭ ਤੋਂ ਵਧ ਸੈਨਬਰਨਰਡੀਨੋ ਕਾਊਂਟੀ ਪ੍ਰਭਾਵਿਤ ਹੋਈ ਹੈ ਜਿਥੇ ਲੋਕਾਂ ਨੂੰ ਆਪਣੇ ਘਰਾਂ ਅਗਿਊਂ ਬਰਫ਼ ਹਟਾਉਣ ਲਈ ਭਾਰੀ ਮੁਸ਼ਕਤ ਕਰਨੀ ਪੈ ਰਹੀ ਹੈ। ਕਾਊਂਟੀ ਦੇ ਫਾਇਰ ਚੀਫ ਡੈਨਮੂਨਸੇ ਨੇ ਜਾਰੀ ਇਕ ਬਿਆਨ ਵਿਚ ਕਿਹਾ ਹੈ ਕਿ ਕਈ ਲੋਕਾਂ ਨੂੰ ਬਚਾਇਆ ਗਿਆ ਹੈ ਹਾਲਾਂਕਿ ਕਿਸੇ ਦੇ ਗੰਭੀਰ ਜ਼ਖਮੀ ਹੋਣ ਜਾਂ ਕੋਈ ਮੌਤ ਹੋਣੀ ਦੀ ਕੋਈ ਖ਼ਬਰ ਨਹੀਂ ਹੈ। ਉਨਾਂ ਕਿਹਾ ਕਿ ਅਸੀਂ ਲੋਕਾਂ ਵੱਲੋਂ ਆ ਰਹੇ ਫੋਨ ‘ਤੇ ਕਾਰਵਾਈ ਕਰ ਰਹੇ ਹਾਂ ਤੇ ਉਨਾਂ ਦੀ ਹਰ ਸੰਭਵ ਮਦਦ ਕੀਤੀ ਜਾ ਰਹੀ ਹੈ। ਉਨਾਂ ਨੂੰ ਸੁਰੱਖਿਅਤ ਸਥਾਨਾਂ ‘ਤੇ ਭੇਜਿਆ ਜਾ ਰਿਹਾ ਹੈ। ਤਕਰੀਬਨ 70000 ਘਰਾਂ ਤੇ ਕਾਰੋਬਾਰੀ ਅਦਾਰਿਆਂ ਦੀ ਬਿਜਲੀ ਗੁੱਲ ਹੋ ਜਾਣ ਦੀ ਵੀ ਰਿਪੋਰਟ ਹੈ ਜਿਸ ਨੂੰ ਬਹਾਲ ਕਰਨ ਦੇ ਯਤਨ ਕੀਤੇ ਜਾ ਰਹੇ ਹਨ।

Leave a comment