#PUNJAB

ਕੋਚ ਨਾਲ ਛੇੜਖਾਨੀ ਮਾਮਲਾ: ਹਰਿਆਣਾ ਦੇ ਮੰਤਰੀ ਸੰਦੀਪ ਸਿੰਘ ਵੱਲੋਂ ਪੌਲੀਗ੍ਰਾਫ ਟੈਸਟ ਕਰਾਉਣ ਤੋਂ ਇਨਕਾਰ

ਚੰਡੀਗੜ੍ਹ, 5 ਮਈ (ਪੰਜਾਬ ਮੇਲ)- ਹਰਿਆਣਾ ਦੇ ਮੰਤਰੀ ਸੰਦੀਪ ਸਿੰਘ ਨੇ ਕਥਿਤ ਛੇੜਛਾੜ ਦੇ ਕੇਸ ਵਿੱਚ ਝੂਠ ਫੜਨ ਵਾਲਾ (ਪੌਲੀਗ੍ਰਾਫ਼) ਟੈਸਟ ਲਈ ਸਹਿਮਤੀ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਉਸ ਵਿਰੁੱਧ ਬੀਤੇ ਸਾਲ ਕੇਸ ਦਰਜ ਕੀਤਾ ਗਿਆ ਸੀ। ਮੰਤਰੀ ਨੇ ਸਥਾਨਕ ਅਦਾਲਤ ਵਿਚ ਕਥਿਤ ਛੇੜਛਾੜ ਦੇ ਕੇਸ ਵਿਚ ਪੌਲੀਗ੍ਰਾਫ ਟੈਸਟ ਕਰਵਾਉਣ ਦੀ ਇਜਾਜ਼ਤ ਮੰਗਣ ਲਈ ਚੰਡੀਗੜ੍ਹ ਪੁਲਿਸ ਵੱਲੋਂ ਦਾਇਰ ਕੀਤੀ ਅਰਜ਼ੀ ਦਾ ਵਿਸਤ੍ਰਿਤ ਜਵਾਬ ਸੌਂਪਿਆ। ਚੰਡੀਗੜ੍ਹ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (ਐੱਸ.ਆਈ.ਟੀ.) ਨੇ ਅਦਾਲਤ ਨੂੰ ਕਿਹਾ ਸੀ ਕਿ ਸੱਚ ਸਾਹਮਣੇ ਲਿਆਉਣ ਲਈ ਪੌਲੀਗ੍ਰਾਫ ਟੈਸਟ ਦੀ ਲੋੜ ਹੈ। ਜੂਨੀਅਰ ਮਹਿਲਾ ਕੋਚ ਦੀ ਸ਼ਿਕਾਇਤ ‘ਤੇ 31 ਦਸੰਬਰ ਨੂੰ ਮੰਤਰੀ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ। ਮਹਿਲਾ ਕੋਚ ਨੇ ਦੋਸ਼ ਲਾਇਆ ਸੀ ਕਿ ਮੰਤਰੀ ਨੇ ਪਿਛਲੇ ਸਾਲ ਚੰਡੀਗੜ੍ਹ ਦੇ ਸੈਕਟਰ 7 ਸਥਿਤ ਆਪਣੀ ਸਰਕਾਰੀ ਰਿਹਾਇਸ਼ ‘ਤੇ ਉਸ ਨਾਲ ਛੇੜਛਾੜ ਕੀਤੀ ਸੀ।

Leave a comment