ਕੋਟਕਪੂਰਾ ਗੋਲੀਕਾਂਡ ਮਾਮਲਾ : ਐੱਸ.ਆਈ.ਟੀ. ਸਾਬਕਾ ਮੁੱਖ ਮੰਤਰੀ ਤੋਂ 22 ਜੂਨ ਨੂੰ ਕਰੇਗੀ ਪੁੱਛਗਿੱਛ

214
Share

– ਸ. ਬਾਦਲ ਨੇ ਸਿਹਤ ਠੀਕ ਨਾ ਹੋਣ ਦਾ ਹਵਾਲਾ ਦੇ ਮੁੜ ਤਰੀਕ ਤੈਅ ਕਰਨ ਦੀ ਕੀਤੀ ਸੀ ਮੰਗ
ਚੰਡੀਗੜ੍ਹ, 16 ਜੂਨ (ਪੰਜਾਬ ਮੇਲ)- ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐੱਸ.ਆਈ.ਟੀ.) ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ¿; ਤੋਂ ਹੁਣ 22 ਜੂਨ ਨੂੰ ਪੁੱਛਗਿੱਛ ਕਰੇਗੀ। ਪਹਿਲਾਂ ‘ਸਿੱਟ’ ਨੇ ਬਾਦਲ ਨੂੰ 16 ਜੂਨ ਨੂੰ ਮੋਹਾਲੀ ਦੇ ਪੀ.ਐੱਸ.ਪੀ.ਸੀ.ਐੱਲ. ਦੇ ਗੈਸਟ ਹਾਊਸ ’ਚ ਤਲਬ ਕੀਤਾ ਸੀ ਪਰ ਬਾਦਲ ਨੇ ਸਿਹਤ ਠੀਕ ਨਾ ਹੋਣ ਦਾ ਹਵਾਲਾ ਦੇ ਕੇ ਮੁੜ ਤਰੀਕ ਤੈਅ ਕਰਨ ਦੀ ਮੰਗ ਕੀਤੀ ਸੀ। ਐੱਸ.ਆਈ.ਟੀ. ਨੇ ਬਾਦਲ ਨੂੰ ਲਿਖਿਆ ਹੈ ਕਿ ਉਹ 22 ਜੂਨ ਨੂੰ ਸਵੇਰੇ 10.30 ਵਜੇ ਸੈਕਟਰ 4 ਸਥਿਤ ਐੱਮ.ਐੱਲ.ਏ. ਫਲੈਟ ’ਤੇ ਉਪਲਬਧ ਰਹਿਣ ਤੇ ਸਬੂਤ ਆਪਣੇ ਨਾਲ ਰੱਖਣ। ਜ਼ਿਕਰਯੋਗ ਹੈ ਕਿ ਕੋਟਕਪੂਰਾ ਗੋਲ਼ੀ ਕਾਂਡ ਦੀ ਜਾਂਚ ਕਰ ਰਹੇ ਏ.ਡੀ.ਜੀ.ਪੀ. ਐੱਲ.ਕੇ. ਯਾਦਵ ਦੀ ਅਗਵਾਈ ਵਾਲੀ ਐੱਸ.ਆਈ.ਟੀ. ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ 16 ਜੂਨ ਨੂੰ ਤਲਬ ਕੀਤਾ ਸੀ।


Share