30.5 C
Sacramento
Sunday, June 4, 2023
spot_img

ਕੋਟਕਪੂਰਾ ਗੋਲੀ ਕਾਂਡ: ਅਦਾਲਤ ਵੱਲੋਂ ਸੁਖਬੀਰ ਨੂੰ ਜ਼ਮਾਨਤ

-ਸੁਮੇਧ ਸੈਣੀ, ਉਮਰਾਨੰਗਲ ਤੇ ਚਰਨਜੀਤ ਸ਼ਰਮਾ ਦੀ ਜ਼ਮਾਨਤ ਅਰਜ਼ੀ ਰੱਦ
ਫਰੀਦਕੋਟ, 22 ਮਾਰਚ (ਪੰਜਾਬ ਮੇਲ)- ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਪੰਜਾਬ ਹਰਿਆਣਾ ਹਾਈ ਕੋਰਟ ਨੇ ਕੋਟਕਪੂਰਾ ਗੋਲੀ ਕਾਂਡ ਵਿਚ 30 ਮਈ ਤੱਕ ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਹਾਈ ਕੋਰਟ ਨੇ ਇਲਾਕਾ ਮੈਜਿਸਟਰੇਟ ਨੂੰ ਹਦਾਇਤ ਕੀਤੀ ਹੈ ਕਿ ਜੇਕਰ ਸੁਖਬੀਰ ਬਾਦਲ ਅਦਾਲਤ ਵਿਚ ਪੇਸ਼ ਹੁੰਦੇ ਹਨ, ਤਾਂ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਜਾਵੇ। 18 ਮਾਰਚ ਨੂੰ ਫ਼ਰੀਦਕੋਟ ਦੀ ਅਦਾਲਤ ਨੇ ਸੁਖਬੀਰ ਸਿੰਘ ਬਾਦਲ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਸੀ। ਸੁਖਬੀਰ ਬਾਦਲ ਨੇ ਹਾਈ ਕੋਰਟ ਨੂੰ ਦੱਸਿਆ ਕਿ ਕੋਟਕਪੂਰਾ ਗੋਲੀ ਕਾਂਡ ਵਿਚ ਉਸ ਖਿਲਾਫ਼ ਚਲਾਨ ਇਲਾਕਾ ਮੈਜਿਸਟਰੇਟ ਦੀ ਅਦਾਲਤ ਵਿਚ ਪੇਸ਼ ਹੋ ਚੁੱਕਿਆ ਹੈ ਅਤੇ ਉਸ ਨੂੰ ਅਦਾਲਤ ਦੇ ਸੰਮਨ ਵੀ ਮਿਲ ਚੁੱਕੇ ਹਨ। ਸੁਖਬੀਰ ਬਾਦਲ ਨੇ ਅਦਾਲਤ ਵਿਚ ਕਿਹਾ ਕਿ ਉਹ ਅਦਾਲਤ ਵਿਚ ਪੇਸ਼ ਹੋਣ ਲਈ ਤਿਆਰ ਹੈ।
ਕੋਟਕਪੂਰਾ ਗੋਲੀ ਕਾਂਡ ਵਿਚ ਮੁੱਖ ਸਾਜ਼ਿਸ਼ਘਾੜੇ ਵਜੋਂ ਮੁਲਜ਼ਮ ਨਾਮਜ਼ਦ ਹੋਏ ਪੰਜਾਬ ਦੇ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ, ਪਰਮਰਾਜ ਸਿੰਘ ਉਮਰਾਨੰਗਲ ਤੇ ਚਰਨਜੀਤ ਸ਼ਰਮਾ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ ਹੋ ਗਈ ਹੈ। ਵਧੀਕ ਸੈਸ਼ਨ ਜੱਜ ਰਾਜੀਵ ਕਾਲੜਾ ਨੇ ਇਸ ਮਾਮਲੇ ਵਿਚ ਲੰਬੀ ਬਹਿਸ ਸੁਣਨ ਤੋਂ ਬਾਅਦ ਇਹ ਫੈਸਲਾ ਸੁਣਾਇਆ। ਵਿਸ਼ੇਸ਼ ਜਾਂਚ ਟੀਮ ਨੇ ਅਦਾਲਤ ਨੂੰ ਦੱਸਿਆ ਕਿ ਸੁਮੇਧ ਸੈਣੀ ਨੇ ਜਾਂਚ ਟੀਮ ਨਾਲ ਬਿਲਕੁਲ ਵੀ ਸਹਿਯੋਗ ਨਹੀਂ ਕੀਤਾ। ਜਾਂਚ ਅਧਿਕਾਰੀਆਂ ਨੇ ਅਦਾਲਤ ਵਿਚ ਕਿਹਾ ਕਿ ਸੁਮੇਧ ਸੈਣੀ ਨੂੰ ਜਾਂਚ ਟੀਮ ਸਾਹਮਣੇ ਪੇਸ਼ ਹੋਣ ਲਈ ਸੱਤ ਵਾਰ ਲਿਖਿਆ ਗਿਆ ਪਰ ਇਸ ਦੇ ਬਾਵਜੂਦ ਉਨ੍ਹਾਂ ਨੇ ਜਾਂਚ ਟੀਮ ਨੂੰ ਕੋਈ ਸਹਿਯੋਗ ਨਹੀਂ ਦਿੱਤਾ ਅਤੇ ਨਾ ਹੀ ਸਵਾਲਾਂ ਦੇ ਜਵਾਬ ਦਿੱਤੇ। ਇਸ ਲਈ ਸੈਣੀ ਨੂੰ ਹਿਰਾਸਤ ਵਿਚ ਲੈ ਕੇ ਪੁੱਛਗਿੱਛ ਕਰਨੀ ਜ਼ਰੂਰੀ ਹੈ। ਜਾਂਚ ਟੀਮ ਨੇ ਇਹ ਵੀ ਕਿਹਾ ਕਿ ਪਰਮਰਾਜ ਸਿੰਘ ਉਮਰਾਨੰਗਲ ਨੇ ਕੋਟਕਪੂਰਾ ਗੋਲੀ ਕਾਂਡ ਵਿਚ ਸਭ ਤੋਂ ਵੱਡੀ ਭੂਮਿਕਾ ਨਿਭਾਈ ਹੈ ਅਤੇ ਜਾਂਚ ਟੀਮ ਵੱਲੋਂ ਇਕੱਤਰ ਕੀਤੇ ਗਏ ਰਿਕਾਰਡ ਤੋਂ ਸਪੱਸ਼ਟ ਹੁੰਦਾ ਹੈ ਕਿ ਉਮਰਾਨੰਗਲ ਨੂੰ ਕੋਟਕਪੂਰਾ ਧਰਨੇ ਵਾਲੀ ਥਾਂ ‘ਤੇ ਕਿਸੇ ਨੇ ਵੀ ਤਾਇਨਾਤ ਨਹੀਂ ਕੀਤਾ ਸੀ ਅਤੇ ਉਹ ਸੁਮੇਧ ਸੈਣੀ ਦੇ ਕਹਿਣ ‘ਤੇ ਕੋਟਕਪੂਰਾ ਪੁੱਜੇ ਅਤੇ ਪੁਲਿਸ ਬਲ ਦਾ ਗੈਰਕਾਨੂੰਨੀ ਤਰੀਕੇ ਨਾਲ ਦੁਰਉਪਯੋਗ ਕੀਤਾ। ਅਦਾਲਤ ਨੇ ਪੁਲਿਸ ਅਧਿਕਾਰੀਆਂ ਖਿਲਾਫ਼ ਲੱਗੇ ਇਲਜ਼ਾਮਾਂ ਨੂੰ ਗੰਭੀਰ ਮੰਨਦਿਆਂ ਤਿੰਨੋਂ ਪੁਲਿਸ ਅਧਿਕਾਰੀਆਂ ਦੀਆਂ ਜ਼ਮਾਨਤ ਅਰਜ਼ੀਆਂ ਰੱਦ ਕਰ ਦਿੱਤੀਆਂ।

Related Articles

Stay Connected

0FansLike
3,798FollowersFollow
20,800SubscribersSubscribe
- Advertisement -spot_img

Latest Articles