ਕੋਟਕਪੂਰਾ ਗੋਲੀ ਕਾਂਡ: ਗੁਰਦੀਪ ਪੰਧੇਰ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ‘ਚ ਭੇਜਿਆ

768
ਗੁਰਦੀਪ ਸਿੰਘ ਪੰਧੇਰ ਨੂੰ ਅਦਾਲਤ 'ਚ ਪੇਸ਼ ਕਰਨ ਲਈ ਲੈ ਕੇ ਜਾਂਦੇ ਹੋਏ ਪੁਲਿਸ ਅਧਿਕਾਰੀ।
Share

ਫ਼ਰੀਦਕੋਟ, 6 ਜੁਲਾਈ (ਪੰਜਾਬ ਮੇਲ)-ਵਿਸ਼ੇਸ਼ ਜਾਂਚ ਟੀਮ ਵਲੋਂ ਕੋਟਕਪੂਰਾ ਗੋਲੀ ਕਾਂਡ ‘ਚ ਗ੍ਰਿਫ਼ਤਾਰ ਕੀਤੇ ਸਿਟੀ ਕੋਟਕਪੂਰਾ ਤਤਕਾਲੀ ਐੱਸ.ਐੱਚ.ਓ. ਗੁਰਦੀਪ ਪੰਧੇਰ ਨੂੰ ਦੋ ਰੋਜ਼ਾ ਪੁਲਿਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਇੱਥੇ ਡਿਊਟੀ ਮੈਜਿਸਟ੍ਰੇਟ ਏਕਤਾ ਉੱਪਲ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਵਲੋਂ ਪੰਧੇਰ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ‘ਚ ਜੇਲ੍ਹ ਭੇਜਣ ਦਾ ਆਦੇਸ਼ ਦਿੱਤਾ ਗਿਆ। ਵਿਸ਼ੇਸ਼ ਜਾਂਚ ਟੀਮ ਵਲੋਂ ਪੇਸ਼ ਹੋਏ ਸਹਾਇਕ ਜ਼ਿਲ੍ਹਾ ਅਟਾਰਨੀ ਐੱਸ.ਐੱਸ. ਗਿੱਲ ਨੇ ਅਦਾਲਤ ਨੂੰ ਦੱਸਿਆ ਕਿ ਗੁਰਦੀਪ ਸਿੰਘ ਪੰਧੇਰ ਦਾ ਹੋਰ ਪੁਲਿਸ ਰਿਮਾਂਡ ਨਹੀਂ ਲੋੜੀਂਦਾ। ਪੁਲਿਸ ਵਲੋਂ ਗੁਰਦੀਪ ਪੰਧੇਰ ਦਾ ਮੈਡੀਕਲ ਕਰਵਾਉਣ ਤੋਂ ਬਾਅਦ ਬਠਿੰਡਾ ਦੀ ਜ਼ਿਲ੍ਹਾ ਜੇਲ੍ਹ ਭੇਜ ਦਿੱਤਾ।


Share