ਕੋਟਕਪੂਰਾ ਗੋਲੀ ਕਾਂਡ ’ਚ ਨਵੀਂ ਵਿਸ਼ੇਸ਼ ਜਾਂਚ ਟੀਮ ਬਣਾਉਣਾ ਕੈਪਟਨ ਦਾ ਪੰਜਾਬ ਦੇ ਲੋਕਾਂ ਨਾਲ ਧੋਖਾ: ਸਿੱਧੂ

112
Share

ਚੰਡੀਗੜ੍ਹ, 8 ਮਈ (ਪੰਜਾਬ ਮੇਲ)- ਸਾਲ 2015 ਦੇ ਕੋਟਕਪੂਰਾ ਗੋਲੀਬਾਰੀ ਦੀ ਘਟਨਾ ਦੀ ਜਾਂਚ ਲਈ ਨਵੀਂ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਕਾਇਮ ਕਰਨ ’ਤੇ ਸੀਨੀਅਰ ਕਾਂਗਰਸੀ ਨੇਤਾ ਨਵਜੋਤ ਸਿੰਘ ਸਿੱਧੂ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ਸਿੱਧਾ ਹਮਲਾ ਕੀਤਾ। ਪੰਜਾਬ ਦਾ ਗ੍ਰਹਿ ਵਿਭਾਗ ਮੁੱਖ ਮੰਤਰੀ ਕੋਲ ਹੈ। ਸਿੱਧੂ ਨੇ ਟਵੀਟ ਕੀਤਾ, ‘ਬੜੀ ਮਾੜੀ ਗੱਲ ਹੈ ਗ੍ਰਹਿ ਮੰਤਰੀ ਦੀ ਅਯੋਗਤਾ ਕਾਰਨ ਸਰਕਾਰ ਹਾਈ ਕੋਰਟ ਦੇ ਉਨ੍ਹਾਂ ਹੁਕਮਾਂ ਨੂੰ ਮੰਨਣ ਲਈ ਮਜਬੂਰ ਹੈ, ਜਿਸ ਖ਼ਿਲਾਫ਼ ਪੰਜਾਬ ਦੇ ਲੋਕ ਖੜ੍ਹੇ ਹਨ। ਨਵੀਂ ਐੱਸ.ਆਈ.ਟੀ. ਨੂੰ 6 ਮਹੀਨੇ ਦਾ ਸਮਾਂ ਦੇਣਾ, ਸਰਕਾਰ ਦੇ ਸਭ ਤੋਂ ਵੱਡੇ ਚੋਣ ਵਾਅਦੇ ਨੂੰ ਪੂਰਾ ਕਰਨਾ ਦਰਸਾਉਂਦਾ ਹੈ। ਇਹ ਲੋਕ ਫਤਵੇ ਨਾਲ ਧੋਖਾ ਹੈ। ਜਾਂਚ ਦਰ ਜਾਂਚ ਮਗਰੋਂ ਖੋਦਿਆ ਪਹਾੜ ਤੇ ਨਿਕਲਿਆ ਚੂਹਾ।’ ਪੰਜਾਬ ਸਰਕਾਰ ਨੇ ਸ਼ੁੱਕਰਵਾਰ ਨੂੰ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਐੱਲ.ਕੇ. ਯਾਦਵ ਦੀ ਅਗਵਾਈ ਹੇਠ ਨਵੀਂ ਐੱਸ.ਆਈ.ਟੀ. ਸਥਾਪਤ ਕਰਨ ਦਾ ਐਲਾਨ ਕੀਤਾ ਸੀ। ਸਰਕਾਰ ਨੇ ਐੱਸ.ਆਈ.ਟੀ. ਨੂੰ ਛੇ ਮਹੀਨਿਆਂ ਦੇ ਅੰਦਰ ਅੰਦਰ ਆਪਣੀ ਪੜਤਾਲ ਕਰਨ ਦੇ ਹੁਕਮ ਦਿੱਤੇ ਹਨ।

Share