ਕੋਟਕਪੂਰਾ ਗੋਲੀ ਕਾਂਡ: ‘ਸਿੱਟ’ ਵੱਲੋਂ ਨਾਰਕੋ ਟੈਸਟ ਲਈ ਦਿੱਤੀ ਅਰਜ਼ੀ ਦੀ ਸੁਣਵਾਈ 6 ਜੁਲਾਈ ਤੱਕ ਮੁਲਤਵੀ

83
Share

ਫ਼ਰੀਦਕੋਟ, 23 ਜੂਨ (ਪੰਜਾਬ ਮੇਲ)- ਕੋਟਕਪੂਰਾ ਗੋਲੀ ਕਾਂਡ ’ਚ ਵਿਸ਼ੇਸ਼ ਜਾਂਚ ਟੀਮ ਵੱਲੋਂ ਪੰਜਾਬ ਦੇ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ, ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਅਤੇ ਸਾਬਕਾ ਜ਼ਿਲ੍ਹਾ ਪੁਲਿਸ ਮੁਖੀ ਚਰਨਜੀਤ ਸ਼ਰਮਾ ਦੇ ਨਾਰਕੋ ਟੈਸਟ ਲਈ ਦਿੱਤੀ ਅਰਜ਼ੀ ਦੀ ਸੁਣਵਾਈ ਜੁਡੀਸ਼ੀਅਲ ਮੈਜਿਸਟਰੇਟ ਅਜੈ ਪਾਲ ਸਿੰਘ ਨੇ 6 ਜੁਲਾਈ ਤੱਕ ਮੁਲਤਵੀ ਕਰ ਦਿੱਤੀ ਹੈ। ਤਿੰਨੇ ਪੁਲਿਸ ਅਧਿਕਾਰੀਆਂ ਦੇ ਵਕੀਲਾਂ ਨੇ ਅਦਾਲਤ ’ਚ ਪੇਸ਼ ਹੋ ਕੇ ਕਿਹਾ ਕਿ ਉਹ ਇਸ ਅਰਜ਼ੀ ’ਤੇ ਆਪਣਾ ਪੱਖ ਲਿਖਤੀ ਤੌਰ ’ਤੇ ਰੱਖਣਾ ਚਾਹੁੰਦੇ ਹਨ, ਜਿਸ ਲਈ ਉਨ੍ਹਾਂ ਨੂੰ ਕੁਝ ਸਮਾਂ ਦਿੱਤਾ ਜਾਵੇ। ਅਦਾਲਤ ਨੇ ਤਿੰਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤਾ ਕਿ ਉਹ 6 ਜੁਲਾਈ ਤੱਕ ਆਪਣਾ ਜਵਾਬ ਅਦਾਲਤ ’ਚ ਪੇਸ਼ ਕਰਨ। ਜਾਂਚ ਟੀਮ ਨੇ ਅਦਾਲਤ ਨੂੰ ਦੱਸਿਆ ਕਿ ਇਨ੍ਹਾਂ ਤਿੰਨਾਂ ਅਧਿਕਾਰੀਆਂ ਨੇ ਸਵਾਲਾਂ ਦੇ ਸਹੀ ਜਵਾਬ ਨਹੀਂ ਦਿੱਤੇ ਅਤੇ ਸਚਾਈ ਲੁਕਾਉਣ ਦੀ ਕੋਸ਼ਿਸ਼ ਕੀਤੀ ਹੈ, ਜਿਸ ਕਰਕੇ ਇਨ੍ਹਾਂ ਦਾ ਨਾਰਕੋ ਟੈਸਟ ਲਾਜ਼ਮੀ ਹੈ।

Share