ਕੋਰੋਨਾਵਾਇਰਸ; ਇਨਫੈਕਸ਼ਨ ਦੇ ਡਰ ਕਾਰਨ ਪੁਤਿਨ ਦੀ ਮੈਡੀਕਲ ਸੁਰੱਖਿਆ ਕੀਤੀ ਸਖ਼ਤ

772

ਮਾਸਕੋ, 19 ਮਾਰਚ (ਪੰਜਾਬ ਮੇਲ)-ਕੋਰੋਨਾਵਾਇਰਸ ਦੇ ਇਨਫੈਕਸ਼ਨ ਦੇ ਡਰ ਨਾਲ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੀ ਮੈਡੀਕਲ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਉਨ੍ਹਾਂ ਨੂੰ ਮਿਲਣ ਵਾਲੇ ਸਾਰੇ ਲੋਕਾਂ ਦੀ ਪਹਿਲਾਂ ਮੈਡੀਕਲ ਜਾਂਚ ਕੀਤੀ ਜਾ ਰਹੀ ਹੈ। ਰੂਸੀ ਰਾਸ਼ਟਰਪਤੀ ਦਫ਼ਤਰ ਦੇ ਬੁਲਾਰੇ ਦਿਮਿਤਰੀ ਪੇਸਕੋਵ ਨੇ ਬੁੱਧਵਾਰ ਨੂੰ ਦੱਸਿਆ ਕਿ ਦਫ਼ਤਰ ਦੇ ਹੋਰਨਾਂ ਮੁਲਾਜ਼ਮਾਂ ਦੇ ਨਾਲ-ਨਾਲ ਕੋਰੋਨਾ ਇਨਫੈਕਸ਼ਨ ਨੂੰ ਲੈ ਕੇ ਉਨ੍ਹਾਂ ਦੀ ਜਾਂਚ ਵੀ ਕੀਤੀ ਗਈ ਹੈ। ਦੇਸ਼ ਵਿਚ ਕੋਰੋਨਾ ਪੀੜਤ ਲੋਕਾਂ ਦੀ ਗਿਣਤੀ 147 ਹੋ ਗਈ ਹੈ। ਇਨਫੈਕਸ਼ਨ ਨੂੰ ਰੋਕਣ ਲਈ ਪਹਿਲਾਂ ਹੀ ਵਿਦੇਸ਼ੀ ਨਾਗਰਿਕਾਂ ਦੇ ਰੂਸ ਆਉਣ ‘ਤੇ ਰੋਕ ਲਗਾ ਦਿੱਤੀ ਗਈ ਹੈ।
ਪੁਤਿਨ ਦੀ ਮੈਡੀਕਲ ਜਾਂਚ ਦੇ ਸਵਾਲ ‘ਤੇ ਪੇਸਕੋਵ ਨੇ ਹਾਲਾਂਕਿ ਕੁਝ ਨਹੀਂ ਦੱਸਿਆ, ਪਰ ਉਨ੍ਹਾਂ ਕਿਹਾ ਕਿ ਰਾਸ਼ਟਰਪਤੀ ਦੀ ਸਿਹਤ ਨੂੰ ਲੈ ਕੇ ਉੱਚ ਪੱਧਰ ਦੀ ਜਾਂਚ ਦੀ ਵਿਵਸਥਾ ਕੀਤੀ ਗਈ ਹੈ। ਬੁੱਧਵਾਰ ਨੂੰ ਹੀ ਪੁਤਿਨ ਦੇ ਕ੍ਰੀਮੀਆ ਦੌਰੇ ‘ਤੇ ਨਾਲ ਜਾ ਰਹੇ ਪੱਤਰਕਾਰਾਂ ਦੀ ਪਹਿਲਾਂ ਮੈਡੀਕਲ ਜਾਂਚ ਕਰਵਾਈ ਗਈ।