ਕੋਰੋਨਾਵਾਇਰਸ ਕਾਰਨ ਆਰਥਿਕ ਸੰਕਟ ਨਾਲ ਜੂਝ ਰਹੇ ਪਾਕਿਸਤਾਨ ਦੀ ਵੱਧ ਸਕਦੀ ਹੈ ਮੁਸੀਬਤ!

679
Share

ਇਸਲਾਮਾਬਾਦ, 7 ਮਾਰਚ (ਪੰਜਾਬ ਮੇਲ)- ਆਰਥਿਕ ਸੰਕਟ ਨਾਲ ਜੂਝ ਰਹੇ ਪਾਕਿਸਤਾਨ ਦੀ ਤੰਗੀ ਕੋਰੋਨਾਵਾਇਰਸ ਦੇ ਚੱਲਦੇ ਹੋਰ ਵਧ ਸਕਦੀ ਹੈ। ਉਸ ਨੂੰ ਆਰਥਿਕ ਤੌਰ ‘ਤੇ ਭਾਰੀ ਨੁਕਸਾਨ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਏਸ਼ੀਅਨ ਵਿਕਾਸ ਬੈਂਕ ਨੇ ਆਪਣੀ ਰਿਪੋਰਟ ਵਿਚ ਕਿਹਾ ਕਿ ਵਾਇਰਸ ਦੇ ਚੱਲਦੇ ਪਾਕਿਸਤਾਨ ਨੂੰ 6.1 ਕਰੋੜ ਡਾਲਰ (ਤਕਰੀਬਨ 450 ਕਰੋੜ ਰੁਪਏ) ਦਾ ਨੁਕਸਾਨ ਚੁੱਕਣਾ ਪੈ ਸਕਦਾ ਹੈ।

ਇਹ ਵੀ ਅਨੁਮਾਨ ਹੈ ਕਿ ਜੇਕਰ ਵਾਇਰਸ ਦੇ ਕਹਿਰ ਦੀ ਸਥਿਤੀ ਵਿਗੜਦੀ ਹੈ ਤਾਂ ਉਸ ਨੂੰ ਪੰਜ ਅਰਬ ਡਾਲਰ ਤੱਕ ਦਾ ਨੁਕਸਾਨ ਹੋ ਸਕਦਾ ਹੈ। ਅਜਿਹੀ ਹਾਲਤ ਵਿਚ ਜੀਡੀਪੀ ਨੂੰ 1.57 ਫੀਸਦੀ ਦਾ ਨੁਕਸਾਨ ਹੋਣ ਦੇ ਨਾਲ 9 ਲੱਖ 46 ਹਜ਼ਾਰ ਲੋਕ ਬੇਰੁਜ਼ਗਾਰ ਹੋ ਸਕਦੇ ਹਨ। ਪਾਕਿਸਤਾਨ ਵਿਚ ਕੋਰੋਨਾਵਾਇਰਸ ਦੇ ਹੁਣ ਤੱਕ 6 ਮਾਮਲੇ ਸਾਹਮਣੇ ਆ ਚੁੱਕੇ ਹਨ। ਕੋਰੋਨਾਵਾਇਰਸ ਦੇ ਤਿੰਨ ਮਾਮਲੇ ਕਰਾਚੀ ਤੇ ਇੰਨੇ ਹੀ ਮਾਮਲੇ ਗਿਲਗਿਤ ਬਾਲਟਿਸਤਾਨ ਵਿਚ ਦੱਸੇ ਜਾ ਰਹੇ ਹਨ। ਐਕਪ੍ਰੈੱਸ ਟ੍ਰਿਬਿਊਨ ਅਖਬਾਰ ਨੇ ਸ਼ੁੱਕਰਵਾਰ ਨੂੰ ਮਨੀਲਾ ਆਧਾਰਿਤ ਏ.ਡੀ.ਬੀ. ਦੀ ਰਿਪੋਰਟ ਦੇ ਹਵਾਲੇ ਨਾਲ ਦੱਸਿਆ ਕਿ ਕੋਰੋਨਾਵਾਇਰਸ ਦੇ ਚੱਲਦੇ ਪਾਕਿਸਤਾਨ ਦੀ ਅਰਥਵਿਵਸਥਾ ਨੂੰ 450 ਕਰੋੜ ਰੁਪਏ ਦਾ ਨੁਕਸਾਨ ਹੋ ਸਕਦਾ ਹੈ। ਏ.ਡੀ.ਬੀ. ਨੇ ਪਾਕਿਸਤਾਨ ਵਿਚ ਵਾਇਰਸ ਦੀ ਮੌਜੂਦਾ ਸਥਿਤੀ ਨੂੰ ਲੈ ਕੇ ਇਹ ਰਿਪੋਰਟ ਤਿਆਰ ਕੀਤੀ ਹੈ।

ਉਧਰ ਦੱਖਣੀ ਕੋਰੀਆ ਵਿਚ ਕੋਰੋਨਾਵਾਇਰਸ ਦੇ 174 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਨਾਲ ਇਥੇ ਮਰੀਜ਼ਾਂ ਦੀ ਗਿਣਤੀ ਵਧ ਕੇ 6,767 ਹੋ ਗਈ ਹੈ। ਕੋਰੀਆ ਸੈਂਟਰ ਫਾਰ ਡਿਜ਼ੀਜ਼ ਐਂਡ ਕੰਟਰੋਲ ਐਂਡ ਪ੍ਰਿਵੈਂਸ਼ਨ ਨੇ ਇਸ ਦੀ ਜਾਣਕਾਰੀ ਦਿੱਤੀ ਹੈ। ਦੇਸ਼ ਵਿਚ ਇਸ ਨਾਲ ਮਰਨ ਵਾਲਿਆਂ ਦੀ ਗਿਣਤੀ 44 ਤੋਂ ਵਧ ਕੇ 46 ਹੋ ਗਈ ਹੈ। ਚੀਨ ਵਿਚ ਦਸੰਬਰ ਵਿਚ ਪਹਿਲਾ ਮਾਮਲਾ ਸਾਹਮਣੇ ਆਇਆ ਸੀ। ਇਹ ਵਾਇਰਸ 90 ਤੋਂ ਵਧੇਰੇ ਦੇਸ਼ਾਂ ਵਿਚ ਫੈਲ ਗਿਆ। ਸਿਹਤ ਅਧਿਕਾਰੀਆਂ ਮੁਤਾਬਕ 60 ਫੀਸਦੀ ਮਾਮਲੇ ਸ਼ਿਨਚਿਯੋਂਜੀ ਚਰਚ ਦੇ ਹਨ। ਸੰਭਾਵਨਾ ਜਤਾਈ ਜਾ ਰਹੀ ਹੈ ਕਿ ਨਵੇਂ ਮਾਮਲੇ ਵਧਣਗੇ ਕਿਉਂਕਿ ਪਰੀਖਣ ਅਜੇ ਵੀ ਜਾਰੀ ਹੈ।

ਇਸ ਨਾਲ ਗਲੋਬਲ ਪੱਧਰ ‘ਤੇ 1 ਲੱਖ ਤੋਂ ਵਧੇਰੇ ਲੋਕ ਇਨਫੈਕਟਡ ਹੋਏ ਹਨ ਤੇ 3,491 ਲੋਕਾਂ ਦੀ ਮੌਤ ਹੋ ਚੁੱਕੀ ਹੈ। ਚੀਨ ਤੋਂ ਬਾਹਰ ਸਭ ਤੋਂ ਵਧੇਰੇ ਮਾਮਲਿਆਂ ਦੀ ਪੁਸ਼ਟੀ ਦੱਖਣੀ ਕੋਰੀਆ ਵਿਚ ਹੋਈ ਹੈ। ਇਸ ਤੋਂ ਬਾਅਦ ਤਕਰੀਬਨ 100 ਦੇਸ਼ਾਂ ਨੇ ਦੱਖਣੀ ਕੋਰੀਆ ਦੀ ਯਾਤਰਾ ‘ਤੇ ਪਾਬੰਦੀ ਲਾ ਦਿੱਤੀ ਹੈ।


Share