ਕੋਰੋਨਾਵਾਇਰਸ ਕਾਰਨ ਜਲੰਧਰ ਦੇ ਫੋਟੋ ਜਰਨਲਿਸਟ ਸਮੇਤ 3 ਮੌਤਾਂ

568
Share

ਮੁਹਾਲੀ ਜ਼ਿਲ੍ਹੇ ‘ਚ ਕਰੋਨਾ ਦੇ 30 ਨਵੇਂ ਮਾਮਲੇ
ਜਲੰਧਰ, 1 ਅਗਸਤ (ਪੰਜਾਬ ਮੇਲ)- ਕਰੋਨਾ ਪਾਜ਼ੀਟਿਵ ਆਏ ਜਲੰਧਰ ਦੇ ਫੋਟੋ ਜਰਨਲਿਸਟ ਦੀ ਅੱਜ ਸਵੇਰੇ ਮੌਤ ਹੋ ਗਈ। ਉਨ੍ਹਾਂ ਨੂੰ ਗੁਰਦਿਆਂ ਦੀ ਸਮੱਸਿਆ ਹੋਣ ਕਰਕੇ ਤਿੰਨ ਦਿਨ ਪਹਿਲਾਂ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ। ਸਿਹਤ ਜ਼ਿਆਦਾ ਵਿਗੜ ਜਾਣ ਕਾਰਨ ਉਨ੍ਹਾਂ ਨੂੰ ਵੈਂਟੀਲੇਟਰ ਉਪਰ ਰੱਖਿਆ ਗਿਆ ਸੀ। ਇਸ ਦੇ ਨਾਲ ਦੋ ਹੋਰ ਕਰੋਨਾ ਵਾਇਰਸ ਤੋ ਪੀੜਤ ਮਰੀਜ਼ਾਂ ਦੀ ਮੌਤ ਹੋ ਗਈ। ਜ਼ਿਲ੍ਹੇ ‘ਚ ਕਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 59 ਹੋ ਗਈ ਹੈ। 17 ਹੋਰ ਨਵੇਂ ਕੇਸ ਪਾਜ਼ੀਟਿਵ ਆਏ ਹਨ।
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ‘ਚ ਕਰੋਨਾ ਮਹਾਮਾਰੀ ਦਾ ਲਗਾਤਾਰ ਕਹਿਰ ਵਧਦਾ ਜਾ ਰਿਹਾ ਹੈ। ਮੁਹਾਲੀ ਜ਼ਿਲ੍ਹੇ ਵਿਚ ਸ਼ਨਿੱਚਰਵਾਰ ਨੂੰ 30 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤਰ੍ਹਾਂ ਸਮੁੱਚੇ ਮੁਹਾਲੀ ਜ਼ਿਲ੍ਹੇ ‘ਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 880 ‘ਤੇ ਪਹੁੰਚ ਗਈ ਹੈ। ਸਿਹਤ ਵਿਭਾਗ ਵੱਲੋਂ ਕਰੋਨਾ ਪੀੜਤ ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਾਵਧਾਨੀ ਵਜੋਂ ਆਪਣੇ ਘਰਾਂ ਵਿੱਚ ਇਕਾਂਤਵਾਸ ਵਿੱਚ ਰਹਿਣ ਲਈ ਕਿਹਾ ਗਿਆ ਹੈ।


Share